ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Blast in Chandigarh Video: ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ

10:27 AM Nov 26, 2024 IST

ਆਤਿਸ਼ ਗੁਪਤਾ
ਚੰਡੀਗੜ੍ਹ 26 ਨਵੰਬਰ

Advertisement

Blast in Chandigarh:  ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੇਖੋਂ ਵੀਡੀਓ:

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੰਬ ਧਮਾਕੇ ਸਵੇਰੇ 4 ਵਜੇ ਦੇ ਕਰੀਬ ਹੋਏ ਹਨ। ਉਸ ਸਮੇਂ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਆਪਣੇ ਮੂੰਹ ਢੱਕ ਕੇ ਆਏ ਸੀ ਜਿਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮੁਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਿੰਨ ਦਸੰਬਰ ਨੂੰ ਚੰਡੀਗੜ੍ਹ ਵਿੱਚ ਆਉਣਾ ਹੈ। ਉਨ੍ਹਾਂ ਦੀ ਫੇਰੀ ਤੋਂ ਪਹਿਲਾਂ ਹੋਏ ਇਨ੍ਹਾਂ ਧਮਾਕਿਆਂ ਨੇ ਚੰਡੀਗੜ੍ਹ ਪੁਲੀਸ ਦੀ ਚਿੰਤਾ ਵਧਾ ਦਿੱਤੀ ਹੈ।

Advertisement
Tags :
Blast in Chandigarh:chandigarh newsPunjabi NewsPunjabi Tribune