ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਗਪੁਰ ਨੇੜੇ ਫੈਕਟਰੀ ’ਚ ਧਮਾਕਾ, ਛੇ ਹਲਾਕ

06:39 AM Jun 14, 2024 IST

ਨਾਗਪੁਰ, 13 ਜੂਨ
ਮਹਾਰਾਸ਼ਟਰ ਵਿੱਚ ਨਾਗਪੁਰ ਸ਼ਹਿਰ ਨੇੜੇ ਧਮਾਕਾਖੇਜ਼ ਸਮੱਗਰੀ ਬਣਾਉਣ ਵਾਲੀ ਇਕ ਫੈਕਟਰੀ ’ਚ ਅੱਜ ਬਾਅਦ ਦੁਪਹਿਰ ਹੋਏ ਧਮਾਕੇ ਵਿੱਚ ਪੰਜ ਔਰਤਾਂ ਸਣੇ ਛੇ ਵਰਕਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਇਹ ਘਟਨਾ ਇੱਥੋਂ ਕਰੀਬ 25 ਕਿਲੋਮੀਟਰ ਦੂਰ ਹਿੰਗਨਾ ਪੁਲੀਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡ ਧਮਨਾ ਵਿੱਚ ਸਥਿਤ ਚਾਮੁੰਡੀ ਐਕਸਪਲੋਸਿਵ ਪ੍ਰਾਈਵੇਟ ਲਿਮਿਟਡ ਨਾਮ ਦੀ ਫੈਕਟਰੀ ’ਚ ਬਾਅਦ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਨਾਗਪੁਰ ਦੇ ਪੁਲੀਸ ਕਮਿਸ਼ਨਰ ਰਵਿੰਦਰ ਸਿੰਘਲ ਨੇ ਦੱਸਿਆ ਕਿ ਕੁੱਲ ਨੌਂ ਜ਼ਖ਼ਮੀਆਂ ਨੂੰ ਸ਼ਹਿਰ ਦੇ ਦੋ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ। -ਪੀਟੀਆਈ

Advertisement

Advertisement