ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਮਾਕਾ: ਪੁਲੀਸ ਨੇ ਕਲੱਬਾਂ ਦੀ ਸੀਸੀਟੀਵੀ ਫੁਟੇਜ ਦੇਖੀ

06:44 AM Nov 27, 2024 IST
ਫੁਟੇਜ ਦੇਖਣ ਲਈ ਡੀਵੀਆਰ ਲਿਜਾਂਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਨਵੰਬਰ
ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਹਫ਼ਤਾ ਪਹਿਲਾਂ ਸੈਕਟਰ-26 ਵਿੱਚ ਸਥਿਤ ਰੈਪਰ ਬਾਦਸ਼ਾਹ ਦੇ ਕਲੱਬ ਦੇ ਬਾਹਰ ਅੱਜ ਸਵੇਰੇ ਹੋਏ ਧਮਾਕੇ ਨੇ ਚੰਡੀਗੜ੍ਹ ਪੁਲੀਸ ਦੀ ਚਿੰਤਾ ਵਧਾ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਤੋਂ ਹੀ ਚੰਡੀਗੜ੍ਹ ਪੁਲੀਸ ਵੱਲੋਂ ਵੱਖ-ਵੱਖ ਪਹਿਲੂਆਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਸੈਕਟਰ-26 ਵਿੱਚ ਸਥਿਤ ਸਾਰੇ ਕਲੱਬਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਹੈ। ਇਸ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਪੰਜਾਬ ਤੇ ਹਰਿਆਣਾ ਪੁਲੀਸ ਨਾਲ ਸੰਪਰਕ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਦੇ ਅਧਿਕਾਰੀਆਂ ਅਨੁਸਾਰ ਉਹ ਇਸ ਘਟਨਾ ਨੂੰ ਫਿਰੌਤੀ ਦੀ ਮੰਗ ਤੇ ਹੋਰਨਾਂ ਢੰਗ ਤਰੀਕਿਆਂ ਦੇ ਨਾਲ ਵਿਚਾਰ ਰਹੇ ਹਨ। ਇਸੇ ਕਰ ਕੇ ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਦੇ ਨਾਲ-ਨਾਲ ਮੋਬਾਈਲ ਟਾਵਰ ਡੰਪ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਮੰਨਣਾ ਹੈ ਕਿ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਸ਼ਹਿਰ ਵਿੱਚੋਂ ਭੱਜ ਗਏ ਹਨ, ਜਿਸ ਕਰ ਕੇ ਚੰਡੀਗੜ੍ਹ ਵਿੱਚੋਂ ਬਾਹਰ ਜਾਣ ਵਾਲੀਆਂ ਸੜਕਾਂ ’ਤੇ ਵੀ ਚੌਕਸੀ ਵਧਾਈ ਹੋਈ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਦੋ ਮਹੀਨੇ ਪਹਿਲਾਂ ਵੀ ਸੈਕਟਰ-10 ਵਿਖੇ ਸਥਿਤ ਘਰ ’ਤੇ ਆਟੋ ਵਿੱਚ ਸਵਾਰ ਤਿੰਨ ਨੌਜਵਾਨ ਗਰਨੇਡ ਨਾਲ ਹਮਲਾ ਕਰ ਕੇ ਫ਼ਰਾਰ ਹੋ ਗਏ ਸਨ। ਉਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਸੀ, ਪਰ ਘਰ ਦੇ ਸ਼ੀਸ਼ੇ ਟੁੱਟ ਗਏ ਸਨ। ਇਸ ਤੋਂ ਇਲਾਵਾ ਘਰ ਦੇ ਵੇਹੜੇ ਵਿੱਚ ਇਕ ਫੁੱਟ ਡੁੰਘਾ ਖੱਡਾ ਪੈ ਗਿਆ ਸੀ।

Advertisement

Advertisement