ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਲਾਕ ਸਮਿਤੀ ਚੇਅਰਮੈਨ ‘ਆਪ’ ਵਿੱਚ ਸ਼ਾਮਲ

10:56 AM May 08, 2024 IST
‘ਆਪ’ ਵਿੱਚ ਸੁਖਜਿੰਦਰ ਮਾਨ ਦਾ ਸਵਾਗਤ ਕਰਦੇ ਹੋਏ ਵਿਧਾਇਕ ਦਿਆਲਪੁਰਾ ਤੇ ਹੋਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 7 ਮਈ
ਹਲਕਾ ਸਮਰਾਲਾ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਮਾਛੀਵਾੜਾ ਬਲਾਕ ਸਮਿਤੀ ਦੀ ਚੇਅਰਪਰਸਨ ਸਿਮਰਨਦੀਪ ਕੌਰ ਅਤੇ ਉਸ ਦਾ ਪਤੀ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਅੱਜ ਅਨਾਜ ਮੰਡੀ ਮਾਛੀਵਾੜਾ ਵਿੱਚ ‘ਆਪ’ ਆਗੂ ਮੋਹਿਤ ਕੁੰਦਰਾ ਦੇ ਦਫ਼ਤਰ ਵਿਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਸੁਖਜਿੰਦਰ ਸਿੰਘ ਮਾਨ ਨੇ ‘ਆਪ’ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਦਿਆਲਪੁਰਾ ਨੇ ਸੁਖਜਿੰਦਰ ਸਿੰਘ ਮਾਨ ਦਾ ਪਾਰਟੀ ਵਿੱਚ ਸਵਾਗਤ ਕੀਤਾ। ‘ਆਪ’ ਵਿਚ ਸ਼ਾਮਲ ਹੋਣ ’ਤੇ ਬਲਾਕ ਸਮਿਤੀ ਚੇਅਰਪਰਸਨ ਦੇ ਪਤੀ ਸੁਖਜਿੰਦਰ ਸਿੰਘ ਮਾਨ ਨੇ ਕਿਹਾ ਕਿ ਉਹ ਤੇ ਉਸ ਦੀ ਪਤਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਇੱਥੋਂ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਮੌਕੇ ‘ਆਪ’ ਆਗੂ ਮੋਹਿਤ ਕੁੰਦਰਾ, ਛਿੰਦਰਪਾਲ ਸਮਰਾਲਾ, ਕੌਂਸਲਰ ਰਣਧੀਰ ਸਿੰਘ, ਕੁਲਦੀਪ ਸਿੰਘ ਉਟਾਲ, ਨਵਜੀਤ ਸਿੰਘ ਉਟਾਲਾਂ ਵੀ ਮੌਜੂਦ ਸਨ।

Advertisement

Advertisement
Advertisement