ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲੇ

09:58 AM Sep 10, 2024 IST
ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਜੇਤੂ ਖਿਡਾਰੀ ਪ੍ਰਬੰਧਕਾਂ ਨਾਲ। -ਫੋਟੋ: ਜਗਜੀਤ

ਪੱਤਰ ਪ੍ਰੇਰਕ
ਮੁਕੇਰੀਆਂ 9 ਸਤੰਬਰ
ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ ਪੱਧਰੀ ਦੋ ਦਿਨਾਂ ਖੇਡ ਮੁਕਾਬਲੇ ਜ਼ਿਲ੍ਹਾ ਬਾਸਕਟਬਾਲ ਕੋਚ ਅਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਰੈਲੀ ਅਤੇ ਨੰਗਲ ਬਿਹਾਲਾਂ ਵਿੱਚ ਕਰਵਾਏ ਗਏ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ 700 ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ ਅਥਲੈਟਿਕ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਪੰਜਾਬ ਸਟਾਈਲ, ਫੁੱਟਬਾਲ, ਖੋ ਖੋ ਅਤੇ ਵਾਲੀਬਾਲ ਆਦਿ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਅੰਡਰ 14 ਸਾਲ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੇਰਾ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ 17 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਪਰਲ ਇੰਟਰਨੈਸ਼ਨਲ ਸਕੂਲ ਹਾਜੀਪੁਰ ਦੇ ਖਿਡਾਰੀ ਅੱਵਲ ਰਹੇ, ਜਦੋਂ ਕਿ ਨੰਗਲ ਬਿਹਾਲਾਂ ਸਕੂਲ ਦੇ ਖਿਡਾਰੀ ਦੂਜੇ ਸਥਾਨ ’ਤੇ ਰਹੇ। ਖੋ-ਖੋ ਮੁਕਾਬਲਿਆਂ ’ਚੋਂ ਪਰਲ ਇੰਟਰਨੈਸ਼ਨਲ ਸਕੂਲ ਦੀਆਂ ਕੁੜੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪਰਲ ਇੰਟਰਨੈਸ਼ਨਲ ਸਕੂਲ ਦੇ ਮੁੰਡੇ ਵੀ ਪਹਿਲੇ ਸਥਾਨ ’ਤੇ ਰਹੇ।
ਕਬੱਡੀ ਨੈਸ਼ਨਲ ਸਟਾਈਲ (ਲੜਕੇ) ਵਿੱਚੋਂ 14 ਸਾਲ ਵਰਗ ਅਤੇ 21 ਸਾਲ ਵਰਗ ਦੇ ਦੋਵੇਂ ਮੁਕਾਬਲੇ ਸਰਕਾਰੀ ਮਿਡਲ ਸਕੂਲ ਰੈਲੀ ਦੇ ਖਿਡਾਰੀਆ ਨੇ ਜਿੱਤੇ। ਅੰਡਰ 14 ਸਾਲ ਦੇ ਫੁੱਟਬਾਲ ਮੁਕਾਬਲਿਆਂ ਵਿੱਚੋਂ ਮਿਡਲ ਸਕੂਲ ਦਗਨ ਦੇ ਵਿਦਿਆਰਥੀਆਂ ਨੇ ਜਿੱਤਿਆ। ਅੰਡਰ 17 ਸਾਲ ਵਰਗ ਵਿੱਚ ਨੰਗਲ ਬਿਹਾਲਾਂ ਦੇ ਖਿਡਾਰੀਆ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਅੰਡਰ 21 ਸਾਲ ਵਰਗ ਵਿੱਚ ਹਾਜ਼ੀਪੁਰ ਕਲੱਬ ਦੇ ਖਿਡਾਰੀ ਜੇਤੂ ਰਹੇ। ਇਨ੍ਹਾਂ ਮੁਕਾਬਲਿਆਂ ਵਿੱਚ 21 ਤੋਂ 30 ਤੱਕ ਉਮਰ ਵਰਗ ਮੁਕਾਬਲਿਆਂ ਪਿੰਡ ਭਾਗੜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਰਪੰਚ ਗੁਰਨਾਮ ਸਿੰਘ ਰੈਲੀ ਅਤੇ ਸਰਪੰਚ ਮਸਜਿੰਦਰ ਸਿੰਘ ਮੁਰਾਦਪੁਰ ਅਵਾਣਾ ਆਦਿ ਵੀ ਹਾਜ਼ਰ ਸਨ।

Advertisement

Advertisement