For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬਲਾਕ ਪੱਧਰੀ ਖੇਡਾਂ ਦਾ ਆਗਾਜ਼

10:13 AM Sep 03, 2024 IST
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬਲਾਕ ਪੱਧਰੀ ਖੇਡਾਂ ਦਾ ਆਗਾਜ਼
ਖੇਡਾਂ ਦਾ ਆਗਾਜ਼ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਦੀ ਪਤਨੀ ਸੁਹਿੰਦਰ ਕੌਰ।
Advertisement

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 2 ਸਤੰਬਰ
ਖੇਡ ਵਿਭਾਗ ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2024’ ਅਧੀਨ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ਟੂਰਨਾਮੈਂਟ ਵਿੱਚ ਕੁੱਲ 5 ਮੁਕਾਬਲੇ (ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸ਼ੂਟਿੰਗ) ਕਰਵਾਏ ਜਾ ਰਹੇ ਹਨ। ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਪਤਨੀ ਸੁਹਿੰਦਰ ਕੌਰ ਵੱਲੋਂ ਕੀਤਾ ਗਿਆ। ਇਸ ਦੌਰਾਨ ਕਰਵਾਏ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰਡਰ- 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਫਤਿਹਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕਿਆਂ ਦੇ ਮੁਕਾਬਲਿਆਂ ਵਿੱਚ ਬਲਾਕ ਰੇਲਵੇ ਕਲੋਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਲਾਕ ਅਜਨਾਲਾ ਵਿੱਚ ਬਲਾਕ ਪੱਧਰੀ ਖੇਡਾਂ ਕੀਰਤਨ ਦਰਬਾਰ ਸੁਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿੱਚ ਕਰਵਾਈਆਂ ਗਈਆਂ। ਬਲਾਕ ਚੌਗਾਵਾਂ ਵਿੱਚ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਖੇਡਾਂ ਦਾ ਆਗਾਜ਼ ਹੋਇਆ।

Advertisement

ਤਰਨ ਤਾਰਨ ਵਿੱਚ ਖੇਡਾਂ ਸ਼ੁਰੂ

ਤਰਨ ਤਾਰਨ (ਪੱਤਰ ਪ੍ਰੇਰਕ): ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਅੱਜ ਬਲਾਕ ਪੱਟੀ ਦੇ ਖੇਡ ਮੁਕਾਬਲੇ ਮਲਟੀਪਰਪਜ਼ ਸਪੋਰਟਸ ਪੱਟੀ ਵਿੱਚ ਕਰਵਾਏ ਗਏ। ਜ਼ਿਲ੍ਹਾ ਖੇਡ ਅਧਿਕਾਰੀ ਸਤੰਵਤ ਕੌਰ ਨੇ ਦੱਸਿਆ ਕਿ ਅੱਜ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਹੋਰਨਾਂ ਖੇਡਾਂ ਤੋਂ ਇਲਾਵਾ 800 ਮੀਟਰ ਲੜਕੀਆਂ ਵਿੱਚ ਜਸਪ੍ਰੀਤ ਕੌਰ ਨੇ ਪਹਿਲਾ, ਰਸਮਪ੍ਰੀਤ ਕੌਰ ਨੇ ਦੂਸਰਾ, ਅੰਡਰ 21 (100 ਮੀਟਰ) ਲਵਨ ਨੇ ਪਹਿਲਾ ਸਥਾਨ, ਧਨੀ ਨੇ ਦੂਸਰਾ ਸਥਾਨ ਹਾਸਲ ਕੀਤਾ।

Advertisement

Advertisement
Author Image

Advertisement