ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਝੁਨੀਰ ਵਿੱਚ ਬਲਾਕ ਪੱਧਰੀ ਖੇਡਾਂ ਦਾ ਆਗਾਜ਼

07:31 AM Sep 09, 2024 IST
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ।

ਪੱਤਰ ਪ੍ਰੇਰਕ
ਮਾਨਸਾ, 8 ਸਤੰਬਰ
ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਹੋਰ ਗਲਤ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਹਨ। ਉਹ ਅੱਜ ਝੁਨੀਰ ਵਿੱਚ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 60 ਮੀਟਰ ਰੇਸ ਲੜਕੇ ਵਿੱਚ ਹਰਵਿੰਦਰ ਸਿੰਘ ਦਲੀਏਵਾਲੀ ਪਹਿਲੇ ਅਤੇ ਹਰਮਨਦੀਪ ਸਿੰਘ ਦੂਜੇ ਸਥਾਨ ’ਤੇ ਰਹੇ। 60 ਮੀਟਰ ਲੜਕੀਆਂ ਵਿੱਚ ਖੁਸ਼ਦੀਪ ਕੌਰ ਪਹਿਲੇ ਅਤੇ ਲਵਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ। ਲੰਬੀ ਛਾਲ (ਕੁ) ਵਿੱਚ ਲਵਪ੍ਰੀਤ ਕੌਰ ਪਹਿਲੇ ਅਤੇ ਸਮਰੀਨ ਕੌਰ ਦੂਜੇ ਸਥਾਨ ’ਤੇ ਰਹੇ। 600 ਮੀਟਰ ਦੌੜ (ਮੁੰਡੇ) ਵਿੱਚ ਅੰਮ੍ਰਿਤਪਾਲ ਸਿੰਘ ਪਹਿਲੇ ਅਤੇ ਸਲਮਾਨ ਖਾਨ ਦੂਜੇ ਸਥਾਨ ’ਤੇ ਰਹੇ।

Advertisement

Advertisement