For the best experience, open
https://m.punjabitribuneonline.com
on your mobile browser.
Advertisement

ਭਾਕਿਯੂ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ

06:47 AM Jun 07, 2024 IST
ਭਾਕਿਯੂ  ਉਗਰਾਹਾਂ  ਦੀ ਬਲਾਕ ਪੱਧਰੀ ਮੀਟਿੰਗ
ਮੀਟਿੰਗ ਨੂੰ ਸੰਬੋਧਨ ਕਰ ਰਿਹਾ ਇੱਕ ਆਗੂ। - ਫੋਟੋ: ਮੱਟਰਾਂ
Advertisement

ਭਵਾਨੀਗੜ੍ਹ:

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿੱਚ ਹੋਈ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਅਤੇ ਹਰਜੀਤ ਸਿੰਘ ਮਹਿਲਾਂ ਨੇ ਕਿਹਾ ਕਿ ਲੋਕ ਕਵੀ ਸੁਰਜੀਤ ਪਾਤਰ ਨਮਿਤ ਸ਼ਰਧਾਂਜਲੀ ਸਮਾਗਮ 9 ਜੂਨ ਨੂੰ ਅਨਾਜ ਮੰਡੀ ਬਰਨਾਲਾ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜਪੁਰ, ਰਘਵੀਰ ਸਿੰਘ ਘਰਾਚੋਂ, ਕੁਲਦੀਪ ਸਿੰਘ ਬਖੋਪੀਰ ਤੇ ਹਰਜਿੰਦਰ ਸਿੰਘ ਘਰਾਚੋਂ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×