ਬੀਕੇਯੂ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ
05:59 AM Dec 30, 2024 IST
ਮਸਤੂਆਣਾ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੀ ਮੀਟਿੰਗ ਮਸਤੂਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵੀ ਪਹੁੰਚੇ। ਇਸੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਫੰਡਾਂ ਦੀ ਜਾਣਕਾਰੀ ਲਈ ਗਈ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਆਉਣ ਵਾਲੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮੀਟਿੰਗ ਵਿੱਚ ਵੱਖ-ਵੱਖ ਇਕਾਈਆਂ ਤੋਂ ਪਹੁੰਚੇ ਆਗੂਆਂ ਵੱਲੋਂ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਵੱਖ ਵੱਖ ਪਿੰਡਾਂ ਦੇ ਮਸਲੇ ਵੀ ਵਿਚਾਰੇ ਗਏ। ਇਸ ਮੌਕੇ ਬਲਾਕ ਆਗੂ ਕਰਮਜੀਤ ਸਿੰਘ ਮੰਗਵਾਲ, ਬੂਟਾ ਸਿੰਘ ਲੌਂਗੋਵਾਲ, ਗੁਰਮੇਲ ਸਿੰਘ ਲੋਹਾਖੇੜਾ ਤੇ ਚਮਕੌਰ ਸਿੰਘ ਲੱਡੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement