ਬੀਕੇਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ
08:42 AM Dec 04, 2024 IST
ਭਵਾਨੀਗੜ੍ਹ:
Advertisement
ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੀ ਰਾਖੀ, ਕਿਸਾਨ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਵਾਉਣ, ਪੰਜਾਬੀ ਯੂਨੀਵਰਸਿਟੀ ਦਾ ਮਸਲਾ ਹੱਲ ਕਰਵਾਉਣ, ਸ਼ੁੱਧ ਪਾਣੀ ਚੰਡੀਗੜ੍ਹ ਪੰਚਕੂਲਾ ਦੇ ਆਧਾਰ ਤੇ ਪੰਜਾਬ ਦੇ ਹਰ ਘਰ ਨੂੰ ਦਿਵਾਉਣ ਆਦਿ ਮੰਗਾਂ ਨੂੰ ਲੈਕੇ ਲਗਾਏ ਜਾ ਰਹੇ ਮੋਰਚੇ ਦੀ ਤਿਆਰੀ ਲਈ ਵਿਸ਼ਾਲ ਲਾਮਬੰਦੀ ਕੀਤੀ ਜਾਵੇ। ਉਨ੍ਹਾਂ ਵੱਖ ਵੱਖ ਜਥੇਬੰਦੀਆਂ ਵੱਲੋਂ ਬੁੱਢੇ ਨਾਲੇ ਦੇ ਪਾਣੀ ਨੂੰ ਸਾਫ ਕਰਵਾਉਣ ਸਬੰਧੀ ਸੰਘਰਸ਼ ਦੀ ਹਿਮਾਇਤ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਘਰਾਚੋਂ, ਜਗਦੇਵ ਸਿੰਘ ਘਰਾਚੋਂ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਗਿਆਨ ਸਿੰਘ, ਮਾਲਵਿੰਦਰ ਸਿੰਘ ਭਵਾਨੀਗੜ੍ਹ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement