For the best experience, open
https://m.punjabitribuneonline.com
on your mobile browser.
Advertisement

ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ’ਚ ਸ਼ਮੂਲੀਅਤ ਲਈ ਕਿਸਾਨਾਂ ਦੀ ਬਲਾਕ ਪੱਧਰੀ ਮੀਟਿੰਗ

06:48 AM Aug 23, 2024 IST
ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ’ਚ ਸ਼ਮੂਲੀਅਤ ਲਈ ਕਿਸਾਨਾਂ ਦੀ ਬਲਾਕ ਪੱਧਰੀ ਮੀਟਿੰਗ
ਪਿੰਡ ਮੰਗਵਾਲ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਗਸਤ
ਭਾਕਿਯੂ ਏਕਤਾ (ਆਜ਼ਾਦ) ਦੀ ਬਲਾਕ ਪੱਧਰੀ ਅਹਿਮ ਮੀਟਿੰਗ ਪਿੰਡ ਮੰਗਵਾਲ ਦੇ ਗੁਰਦੁਆਰੇ ਵਿਖੇ ਹੋਈ ਜਿਸ ਵਿੱਚ ਜਥੇਬੰਦੀ ਨਾਲ ਸਬੰਧਤ 10 ਪਿੰਡਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਤੇ ਸੂਬਾ ਮਹਿਲਾ ਆਗੂ ਬਲਜੀਤ ਕੌਰ ਕਿਲ੍ਹਾ ਭਰੀਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦਾ ਮੁੱਖ ਮਨੋਰਥ ਦੋਵੇਂ ਮੋਰਚਿਆਂ ਦੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਜ਼ੋਰ ਨਾਲ ਲਾਗੂ ਕਰਨ ਦੀ ਵਿਉਂਤਬੰਦੀ ਕਰਨ ਤੇ ਮਾਵਾਂ-ਭੈਣਾਂ ਦੀ ਮੋਰਚੇ ਵਿੱਚ ਵੱਡੀ ਗਿਣਤੀ ਸ਼ਮੂਲੀਅਤ ਕਰਵਾਉਣ ਲਈ ਕੀਤੀ ਗਈ। ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਰੇ ਬਾਰਡਰਾਂ ’ਤੇ ਚੱਲ ਰਿਹਾ ਮੋਰਚਾ ਪੂਰੀ ਚੜ੍ਹਦੀ ਕਲਾਂ ਵਿੱਚ ਹੈ। ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਤੇ ਮਜ਼ਦੂਰਾਂ ਦੀ ਸਮੁੱਚੀ ਕਰਜ਼ਾ ਮੁਕਤੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਅਤੇ ਹੋਰ ਸਾਰੀਆਂ ਮੰਗਾਂ ਨੂੰ ਲੈ ਕੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਨੂੰ 31 ਅਗਸਤ ਨੂੰ ਲਗਪਗ 200 ਦਿਨ ਪੂਰੇ ਹੋਣ ’ਤੇ ਬਾਰਡਰਾਂ ’ਤੇ ਵੱਡੇ ਇਕੱਠ ਕੀਤੇ ਜਾਣਗੇ। ਇਸ ਤੋਂ ਇਲਾਵਾ ਆਉਣ ਵਾਲੀ ਪਹਿਲੀ ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਪਹਿਲੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੀ ਪਹਿਲੀ ਬਰਸੀ ਪਿੰਡ ਮੰਡੇਰ ਕਲਾਂ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਕਰਕੇ ਮਨਾਈ ਜਾਵੇਗੀ। ਬਲਜੀਤ ਕੌਰ ਨੇ ਬੀਬੀਆਂ ਨੂੰ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ।

Advertisement

ਮੁੱਖ ਮੰਤਰੀ ਦੇ ਹਲਕੇ ’ਚ ਮੋਟਰਸਾਈਕਲ ਮਾਰਚ ਭਲਕ ਤੋਂ

ਧੂਰੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਲਾਏ ਜਾ ਰਹੇ ਪੰਜ ਰੋਜ਼ਾ ਪੱਕੇ ਧਰਨੇ ਦੀਆਂ ਤਿਆਰੀਆਂ ਵਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹਲਕਾ ਧੂਰੀ ਦੇ 42 ਪਿੰਡਾਂ ਵਿੱਚ 24 ਤੇ 25 ਅਗਸਤ ਨੂੰ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ। ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਹਰਪਾਲ ਸਿੰਘ ਪੇਧਨੀ ਅਤੇ ਪ੍ਰੈੱਸ ਸਕੱਤਰ ਬਲਵੰਤ ਸਿੰਘ ਘਨੌਰੀ ਨੇ ਤਕਰੀਬਨ 21 ਪਿੰਡਾਂ ਵਿੱਚ ਹੋ ਚੁੱਕੀਆਂ ਤਿਆਰੀ ਮੀਟਿੰਗਾਂ ਮਗਰੋਂ ਆਗੂਆਂ ਦੀ ਇਕੱਤਰਤਾ ਵਿੱਚ ਹੋਏ ਫੈਸਲੇ ਸਬੰਧੀ ਦੱਸਿਆ ਕਿ 24 ਅਗਸਤ ਪਹਿਲੇ ਦਿਨ ਮੋਟਰਸਾਈਕਲ ਮਾਰਚ ਦਾਣਾ ਮੰਡੀ ਧੂਰੀ ਤੋਂ ਸਵੇਰ ਸਮੇਂ ਸ਼ੁਰੂ ਹੋਵੇਗਾ।

Advertisement

Advertisement
Author Image

sukhwinder singh

View all posts

Advertisement