ਜਨੌੜੀ ਸਕੂਲ ’ਚ ਬਲਾਕ ਪੱਧਰੀ ਕੁਇੱਜ਼
08:58 AM Dec 14, 2024 IST
Advertisement
ਹੁਸ਼ਿਆਰਪੁਰ:
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿੱਚ ਪ੍ਰਿੰਸੀਪਲ ਅਤੇ ਬਲਾਕ ਨੋਡਲ ਅਫ਼ਸਰ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ਕੁਇੱਜ਼ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬਲਾਕ ਭੂੰਗਾ-2 ਦੇ ਲਗਭਗ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਕਰਵਾਏ ਗਏ ਇਸ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੀ ਟੀਮ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਟਾਹਲੀਵਾਲ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਚਾਂਘ ਬਸੋਆ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 9ਵੀਂ ਤੋਂ 10ਵੀਂ ਜਮਾਤ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫ਼ਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਰਣਜੀਤ ਸਿੰਘ ਨੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement