ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਸਤੂਆਣਾ ਸਾਹਿਬ ਵਿਖੇ ਬਲਾਕ ਪੱਧਰੀ ਸਕੂਲੀ ਖੇਡਾਂ ਸ਼ੁਰੂ

09:06 AM Oct 22, 2024 IST
ਮਸਤੂਆਣਾ ਸਾਹਿਬ ਵਿੱਚ ਕਰਵਾਏ ਮੁਕਾਬਲੇ ਦੌਰਾਨ ਖੇਡਦੇ ਹੋਏ ਖਿਡਾਰੀ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 21 ਅਕਤੂਬਰ
ਮਸਤੂਆਣਾ ਸਾਹਿਬ ਦੇ ਸਟੇਡੀਅਮ ਵਿੱਚ ਅੱਜ ਬਲਾਕ ਸੰਗਰੂਰ-1 ਦੇ ਦੋ ਰੋਜ਼ਾ ਖੇਡ ਮੁਕਾਬਲੇ ਰਸਮੀ ਤੌਰ ’ਤੇ ਸ਼ੁਰੂ ਹੋ ਗਏ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਬਲਜਿੰਦਰ ਕੌਰ ਅਤੇ ਛੱਤਵਾਲ ਉੱਪ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਰਵਿੰਦਰ ਕੌਰ ਦੀ ਰਹਿਨੁਮਾਈ ਹੇਠ ਹੋ ਰਹੀਆਂ ਇਨ੍ਹਾਂ ਖੇਡਾਂ ਦੌਰਾਨ ਸੰਬੋਧਨ ਕਰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸੰਗਰੂਰ-1 ਗੁਰਮੀਤ ਸਿੰਘ ਈਸਾਪੁਰ ਨੇ ਬੱਚਿਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਮਨਸ਼ਾ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਭਾਗੀਦਾਰੀ ਕਰਵਾ ਕੇ ਸਿਹਤਮੰਦ ਅਤੇ ਨਸ਼ਾਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਇਸ ਮੌਕੇ ਬਲਾਕ ਸਪੋਰਟਸ ਕੋਆਰਡੀਨੇਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਅੱਠ ਕਲੱਸਟਰਾਂ ਦੇ 300 ਬੱਚੇ 19 ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ।
ਇਸ ਮੌਕੇ ਸੰਜੀਵ ਸਿੰਘ, ਨਵਲ ਗਰਗ, ਰਮਨਦੀਪ ਗੋਇਲ, ਰਾਖੀ ਗਰਗ, ਦਵਿੰਦਰ ਕੁਮਾਰ, ਗੁਰਮੀਤ ਕੌਰ, ਰਿਪਨ ਬਾਂਸਲ, ਜੋਤਇੰਦਰ ਸਿੰਘ ਤੇ ਜਗਜੀਤ ਸਿੰਘ ਲੱਡਾ, ਹਰਕੀਰਤ ਕੌਰ, ਕੁਲਦੀਪ ਕੌਰ, ਰਾਜਵਿੰਦਰ ਕੌਰ, ਪਰਮਿੰਦਰ ਕੌਰ ਤੇ ਜਸਪ੍ਰੀਤ ਕੌਰ ਮੌਜੂਦ ਸਨ।

Advertisement

Advertisement