ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਪ ਵਿੱਚ 1678 ਸ਼ਰਧਾਲੂਆਂ ਵੱਲੋਂ ਖੂਨਦਾਨ

07:57 AM Dec 04, 2024 IST
ਖੂਨਦਾਨ ਕੈਂਪ ਦਾ ਨਿਰੀਖਣ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਤੇ ਹੋਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 3 ਦਸੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੈਗਾ ਖੂਨਦਾਨ ਕੈਂਪ ਲਾਇਆ ਗਿਆ। ਸਵੇਰੇ 8 ਵਜੇ ਸ਼ੁਰੂ ਹੋਇਆ ਕੈਂਪ ਦੇਰ ਸ਼ਾਮ ਤੱਕ ਜਾਰੀ ਰਿਹਾ। ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸਣੇ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੋਢੀ, ਜਗਮੋਹਨ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਨੰਬਰਦਾਰ ਹਰਵਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਖੂਨਦਾਨੀਆਂ ਦੀ ਹੌਸਲਾ-ਅਫਜਾਈ ਕੀਤੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੀ ਯਾਦ ਵਿੱਚ ਮਾਨਵਤਾ ਦੇ ਭਲੇ ਲਈ ਲਗਾਏ ਖੂਨਦਾਨ ਕੈਂਪ ਵਿੱਚ ਪੀਜੀਆਈ, ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਰੋਟਰੀ ਬਲੱਡ ਬੈਂਕ ਸੈਕਟਰ-37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਰਕਾਰੀ ਹਸਪਤਾਲ ਮੁਹਾਲੀ, ਸਰਕਾਰੀ ਹਸਪਤਾਲ ਖਰੜ, ਮੈਕਸ ਹਸਪਤਾਲ ਅਤੇ ਆਈਵੀਵਾਈ ਹਸਪਤਾਲ ਦੀਆਂ ਟੀਮਾਂ ਨੇ ਲੋੜਵੰਦਾਂ ਲਈ ਖੂਨ ਇਕੱਤਰ ਕੀਤਾ। ਸ਼ਰਧਾਲੂਆਂ ਵਿੱਚ ਖੂਨਦਾਨ ਲਈ ਕਾਫ਼ੀ ਉਤਸ਼ਾਹ ਸੀ। ਕੈਂਪ ਵਿੱਚ 1678 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਖੂਨਦਾਨੀਆਂ ਨੂੰ ਦੇਸੀ ਘਿਓ ਦੀ ਪੰਜੀਰੀ, ਯਾਦਗਾਰੀ-ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ।
ਇਸੇ ਤਰ੍ਹਾਂ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਵੀ ਲਾਇਆ ਗਿਆ। ਇਸ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਨੇ ਵੱਡੀ ਗਿਣਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵੱਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾਏ ਜਾਣਗੇ। ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਉਹ ਪਿੰਡ ਪੱਧਰ ’ਤੇ ਖੂਨਦਾਨ ਲਈ ਲੋਕ ਲਹਿਰ ਖੜ੍ਹੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ।

Advertisement

Advertisement