For the best experience, open
https://m.punjabitribuneonline.com
on your mobile browser.
Advertisement

ਕੈਂਪ ’ਚ 100 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ

08:56 AM May 12, 2024 IST
ਕੈਂਪ ’ਚ 100 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ
ਖੂਨਦਾਨੀਆਂ ਦੀ ਹੌਸਲਾ-ਅਫ਼ਜਾਈ ਕਰਦੇ ਹੋਏ ਰੁਪਿੰਦਰ ਸਿੰਘ ਰਾਜਾ ਗਿੱਲ, ਸ਼ਕਤੀ ਆਨੰਦ ਤੇ ਹੋਰ।
Advertisement

ਪੱਤਰ ਪ੍ਰੇਰਕ
ਮਾਛੀਵਾੜਾ, 11 ਮਈ
ਮਰਹੂਮ ਜਗਮੋਹਣ ਸਿੰਘ ਟੱਕਰ ਦੀ 12ਵੀਂ ਬਰਸੀ ’ਤੇ ਸੋਸ਼ਲ ਵੈਲਫੇਅਰ ਸੁਸਾਇਟੀ ਤੇ ਪੁਲੀਸ ਸਾਂਝ ਕੇਂਦਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ 100 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕੀਤਾ। ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਸੁਪਰਸਪੈਸ਼ਲਿਟੀ ਹਸਪਤਾਲ, ਸੋਹਾਣਾ (ਮੁਹਾਲੀ) ਦੀ ਟੀਮ ਵਲੋਂ ਖੂਨ ਇਕੱਤਰ ਕੀਤਾ ਗਿਆ। ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਖੂਨਦਾਨੀਆਂ ਦੀ ਹੌਸਲਾ-ਅਫ਼ਜਾਈ ਕੀਤੀ ਤੇ ਸਰਟੀਫਿਕੇਟਾਂ ਨਾਲ ਸਨਮਾਨਿਆ।
ਇਸ ਮੌਕੇ ਇੰਸਪੈਕਟਰ ਕੁਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ, ਹਰਜਿੰਦਰ ਸਿੰਘ ਖੇੜਾ, ਹਰਜੋਤ ਸਿੰਘ ਮਾਂਗਟ, ਜਸਪਾਲ ਸਿੰਘ ਜੱਜ, ਅਰਵਿੰਦਰਪਾਲ ਸਿੰਘ ਵਿੱਕੀ, ਜਗਦੀਪ ਸਿੰਘ ਝੱਜ, ਲਾਲਾ ਮੰਗਤ ਰਾਏ, ਸਮਾਜ ਸੇਵੀ ਗੁਰਚਰਨ ਸਿੰਘ ਟੱਕਰ, ਅਸ਼ੋਕ ਸੂਦ, ਪ੍ਰਿੰ. ਡੀਡੀ ਵਰਮਾ, ਗੁਰਨਾਮ ਸਿੰਘ ਨਾਗਰਾ, ਪੀਏ ਰਾਜੇਸ਼ ਬਿੱਟੂ, ਜਸਦੇਵ ਸਿੰਘ ਬਿੱਟੂ ਵੀ ਮੌਜੂਦ ਸਨ।

Advertisement

Advertisement
Author Image

Advertisement
Advertisement
×