ਮਾਤਾ ਸੁੰਦਰੀ ਗਰਲਜ਼ ਕਾਲਜ ’ਚ ਖ਼ੂਨਦਾਨ ਕੈਂਪ
08:49 AM Feb 02, 2025 IST
Advertisement
ਰਾਮਪੁਰਾ ਫੂਲ: ਮਾਤਾ ਸੁੰਦਰੀ ਕਾਲਜ ਗਰਲਜ਼ ਢੱਡੇ ਵਿੱਚ ਸਿਵਲ ਹਸਪਤਾਲ ਮਾਨਸਾ ਦੇ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ ਗਿਆ। ਕੈਂਪ ਦੇ ਉਦਘਾਟਨ ਮੌਕੇ ਉੱਘੇ ਖੂਨਦਾਨੀ, ਲੇਖਕ ਭੁਪਿੰਦਰ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਪਹੁੰਚੇ। ਵਿਸ਼ੇਸ਼ ਮਹਿਮਾਨ ਵਜੋਂ ਲੈਕਚਰਾਰ ਕੰਵਲਜੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਾਮਲ ਹੋਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਤੱਕ ਭੁਪਿੰਦਰ ਸਿੰਘ ਮਾਨ ਖ਼ੁਦ 76 ਵਾਰ ਖ਼ੂਨਦਾਨ ਕਰ ਚੁੱਕੇ ਹਨ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਅੰਗਰੇਜ਼ ਸਿੰਘ ਨੇ ਨਿਭਾਈ। ਮੈਨੇਜਮੈਂਟ ਕਮੇਟੀ ਨੇ ਮਹਿਮਾਨਾਂ ਦਾ ਸਨਮਾਨ ਕੀਤਾ। -ਖੇਤਰੀ ਪ੍ਰਤੀਨਿਧ
Advertisement
Advertisement
Advertisement