ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਮਹੇਸ਼ ਮੁਨੀ ਗਰਲਜ਼ ਕਾਲਜ ’ਚ ਖੂਨਦਾਨ ਕੈਂਪ

09:53 AM May 29, 2024 IST
ਖੂਨਦਾਨੀਆਂ ਦੀ ਹੌਸਲਾ-ਅਫ਼ਜਾਈ ਕਰਦੇ ਹੋਏ ਪ੍ਰਬੰਧਕ। -ਫੋਟੋ: ਮਰਾਹੜ

ਭਗਤਾ ਭਾਈ:

Advertisement

ਸੰਤ ਮਹੇਸ਼ ਮੁਨੀ ਜੀ ਬੋਰੇ ਵਾਲਿਆਂ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਸੰਤ ਮਹੇਸ਼ ਮੁਨੀ ਗਰਲਜ਼ ਕਾਲਜ ਤੇ ਸਕੂਲ ਭਗਤਾ ਭਾਈ ਵਿੱਚ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕਾਲਜ ਦੇ ਕੰਟਰੋਲਰ ਇੰਦਰਪਾਲ ਕੌਰ ਦਿਓਲ ਨੇ ਦੱਸਿਆ ਕਿ ਇਸ ਮੌਕੇ 54 ਯੂਨਿਟ ਖੂਨ ਇਕੱਤਰ ਕੀਤਾ ਗਿਆ। ਹਰੀਸ਼ ਕੁਮਾਰ ਜੈਨ ਨੇ ਖੂਨਦਾਨ ਕਰ ਕੇ ਕੈਂਪ ਦੀ ਸ਼ੁਰੂਆਤ ਕੀਤੀ। ਡਾ. ਨੇਹਾ ਗਰਗ ਨੇ ਮਰੀਜ਼ਾਂ ਦੀ ਜਾਂਚ ਕੀਤੀ। ਲੋੜਵੰਦਾਂ ਦੀ ਮੁਫ਼ਤ ਈਸੀਜੀ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਛਬੀਲ ਲਗਾਈ ਗਈ। ਕਾਲਜ ਕਮੇਟੀ ਦੇ ਚੇਅਰਮੈਨ ਕੇਸ਼ਵ ਗਰਗ, ਰਣਧੀਰ ਸਿੰਘ ਧੀਰਾ, ਖਜਾਨਚੀ ਰਾਮ ਕੁਮਾਰ, ਡਾ. ਮਨਪ੍ਰੀਤ ਸਿੰਘ ਤੇ ਕੰਟਰੋਲਰ ਇੰਦਰਪਾਲ ਕੌਰ ਦਿਓਲ ਨੇ ਖੂਨਦਾਨੀਆਂ ਦਾ ਧੰਨਵਾਦ ਕੀਤਾ। ਕੋਆਰਡੀਨੇਟਰ ਜਗਜੀਤ ਕੌਰ, ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ, ਖੁਸ਼ਵਿੰਦਰ ਕੌਰ, ਸੁਖਬੀਰ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ, ਗੁਰਜੀਤ ਕੌਰ, ਬਲਜੀਤ ਕੌਰ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ ਤੇ ਸਟਾਫ਼ ਨੇ ਕੈਂਪ ਦੌਰਾਨ ਸੇਵਾ ਨਿਭਾਈ। -ਪੱਤਰ ਪ੍ਰੇਰਕ

Advertisement
Advertisement