For the best experience, open
https://m.punjabitribuneonline.com
on your mobile browser.
Advertisement

ਭਾਈ ਘਨ੍ਹੱਈਆ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ

07:41 AM Mar 31, 2024 IST
ਭਾਈ ਘਨ੍ਹੱਈਆ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ
ਖੂਨਦਾਨੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਮਾਰਚ
ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 75 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੁਸਾਇਟੀ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਹਸਨਪੁਰ ਅਤੇ ਇੰਦਰਪਾਲ ਸਿੰਘ ਪਮਾਲੀ ਦੀ ਅਗਵਾਈ ਹੇਠ ਪੀਰ ਬਾਬਾ ਜ਼ਾਹਿਰ ਬਲੀ ਸ਼ਾਹ ਚਿਸਤੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਬੱਦੋਵਾਲ ਵਿੱਚ ਲਗਾਏ 719ਵੇਂ ਖ਼ੂਨਦਾਨ ਕੈਂਪ ਦਾ ਉਦਘਾਟਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਨੇ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਕਰਨ ਨਾਲ ਦਿਲ ਰੋਗ ਤੋਂ ਇਲਾਵਾ ਕਈ ਹੋਰ ਬਿਮਾਰੀਆਂ ਆਦਿ ਦੀ ਜਾਂਚ ਮੁਫ਼ਤ ਹੋ ਜਾਂਦੀ ਹੈ ਜਿਸ ਨਾਲ ਇਨ੍ਹਾਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕਦਾ ਹੈ।
ਇਸ ਮੌਕੇ ਜਥੇਦਾਰ ਨਿਮਾਣਾ ਨੇ ਗੁਰਪ੍ਰੀਤ ਸਿੰਘ ਹਸਨਪੁਰ ਅਤੇ ਇੰਦਰਪਾਲ ਸਿੰਘ ਪਮਾਲੀ ਸਣੇ 75 ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ। ਇਸ ਮੌਕੇ ਗੋਪੀ ਮਾਣਕਵਾਲ, ਕਾਕਾ ਦੁੱਗਰੀ, ਨਰਿੰਦਰ ਬਹਿਲ, ਰਾਜੂ ਗਰੇਵਾਲ, ਮਨਪ੍ਰੀਤ ਸਿੰਘ ਹਸਨਪੁਰ, ਦਰਸ਼ਨ ਸਿੰਘ ਰੱਤੋਵਾਲ, ਜਸਪਾਲ ਸਿੰਘ ਗਿੱਲ, ਅਤੇ ਗਿਰਦੌਰ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×