ਸਰਕਾਰੀ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਖ਼ੂਨਦਾਨ ਕੈਂਪ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 2 ਦਸੰਬਰ
ਸਥਾਨਕ ਸਰਕਾਰੀ ਕਾਲਜ ਵਿੱਚ ਪ੍ਰਿੰਸੀਪਲ ਬਲਵਿੰਦਰ ਸਿੰਘ ਵੜੈਚ ਦੀ ਸਰਪ੍ਰਸਤੀ ਅਤੇ ਕਾਰਜਕਾਰੀ ਪ੍ਰਿੰਸੀਪਲ ਅਤੇ ਮੁਖੀ ਅੰਗਰੇਜ਼ੀ ਵਿਭਾਗ ਐਸੋਸੀਏਟ ਪ੍ਰੋਫੈਸਰ ਅਰਵਿੰਦ ਕੌਰ ਮੰਡ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵੱਲੋਂ ‘ਪਰਿਵਰਤਨ, ਐਨਜੀਓ ਧੂਰੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਰਕਾਰੀ ਹਸਪਤਾਲ ਮਾਲੇਰਕੋਟਲਾ ਦੇ ਡਾਕਟਰਾਂ ਦੀ ਟੀਮ ਨੇ 35 ਯੂਨਿਟ ਖ਼ੂਨ ਇਕੱਤਰ ਕਰ ਬਲੱਡ ਬੈਂਕ ਸਰਕਾਰੀ ਹਸਪਤਾਲ ਮਾਲੇਰਕੋਟਲਾ ਨੂੰ ਸੌਂਪਿਆ। ਅੰਗਰੇਜ਼ੀ ਵਿਭਾਗ ਦੇ ਪ੍ਰੋ. ਰਣਜੀਤ ਸਿੰਘ, ਪ੍ਰੋ. ਵਨੀਤ ਕੁਮਾਰ, ਪ੍ਰੋ. ਮੈਰੀ ਨਚਾਲ, ਪ੍ਰੋ. ਨੇਹਾ ਵੋਹਰਾ, ਪ੍ਰੋ. ਵਿਸ਼ਾਖਾ ਕਪਿਲਾ ਨੇ ਕੈਂਪ ਦਾ ਸਮੁੱਚਾ ਪ੍ਰਬੰਧ ਕੀਤਾ ਅਤੇ ਕੈਂਪ ਦੀ ਦੇਖ-ਰੇਖ ਕੀਤੀ। ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਹਿੱਤ ਜਾਗਰੂਕਤਾ ਰੈਲੀ ਕੱਢੀ ਅਤੇ ਲੈਕਚਰ ਦਿੱਤੇ। ਪ੍ਰਿੰਸੀਪਲ ਬਲਵਿੰਦਰ ਸਿੰਘ ਵੜੈਚ, ਵਾਈਸ ਪ੍ਰਿੰਸੀਪਲ ਅਰਵਿੰਦ ਕੌਰ ਮੰਡ, ਪ੍ਰੋ. ਸੁਖਚੈਨ ਸਿੰਘ, ਪ੍ਰੋ. ਗੁਰਮੀਤ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗੁਰਤੇਜ ਸਿੰਘ ਵੱਲੋਂ ਵੀ ਖ਼ੂਨਦਾਨ ਕੀਤਾ ਗਿਆ।