ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਵਨ ਜਾਗ੍ਰਿਤੀ ਮੰਚ ਵੱਲੋਂ ਖ਼ੂਨਦਾਨ ਕੈਂਪ

08:01 AM Nov 21, 2024 IST
ਕੈਂਪ ਦਾ ਉਦਘਾਟਨ ਕਰਦੇ ਹੋਏ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ।

ਗੜ੍ਹਸ਼ੰਕਰ: ਸਥਾਨਕ ਜੀਵਨ ਜਾਗ੍ਰਿਤੀ ਮੰਚ ਵੱਲੋਂ ਦਸਵਾਂ ਖੂਨਦਾਨ ਕੈਂਪ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੈਨਰਾ ਬੈਂਕ ਦੇ ਫਾਊਂਡਰ ਡੇਅ ਮੌਕੇ ਬੈਂਕ ਦੀ ਸਥਾਨਕ ਬਰਾਂਚ ਵਿੱਚ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਕੀਤਾ। ਉਨ੍ਹਾਂ ਆਪਣੇ ਅਖ਼ਤਿਆਰੀ ਫੰਡ ਵਿੱਚੋਂ 50 ਹਜ਼ਾਰ ਰੁਪਏ ਮੰਚ ਲਈ ਅਤੇ ਇਕ ਲੱਖ ਰੁਪਏ ਬਲੱਡ ਡੋਨਰਜ਼ ਕੌਂਸਲ, ਨਵਾਂ ਸ਼ਹਿਰ ਨੂੰ ਦੇਣ ਦਾ ਐਲਾਨ ਕੀਤਾ। ਇਸ ਕੈਂਪ ਵਿੱਚ 67 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਬਿੱਕਰ ਸਿੰਘ, ਡਾ. ਅਜੇ ਬੱਗਾ, ਕਾਮਰੇਡ ਦਰਸ਼ਨ ਸਿੰਘ ਮੱਟੂ ਪ੍ਰਧਾਨ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਨੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਪਾਲ, ਪ੍ਰੋ. ਸੰਧੂ ਵਰਿਆਣਵੀ, ਪੀਐੱਲ ਸੂਦ, ਪਵਨ ਕੁਮਾਰ ਭੰਮੀਆ, ਹਰਦੇਵ ਰਾਏ, ਬਲਵੰਤ ਸਿੰਘ, ਮਾਸਟਰ ਹੰਸਰਾਜ, ਹਰੀ ਲਾਲ ਨਫ਼ਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ

Advertisement

Advertisement