ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਇਨਸਾਫ਼ ਪਾਰਟੀ ਵੱਲੋਂ ਖੂਨਦਾਨ ਕੈਂਪ

08:57 AM Oct 02, 2023 IST
ਖੂਨਦਾਨੀਆਂ ਨੂੰ ਸਨਮਾਨਿਤ ਕਰਨ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਆਗੂ। ਫੋਟੋ : ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਅਕਤੂਬਰ
ਲੋਕ ਇਨਸਾਫ਼ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਨਿ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਗਿੱਲ ਰੋਡ ਦਾਣਾ ਮੰਡੀ ਸਥਿਤ ਸੈਲੀਬਰੇਸ਼ਨ ਪਲਾਜ਼ਾ ਵਿੱਖੇ ਲਗਾਇਆ ਗਿਆ ਜਿਸ ਵਿੱਚ 1027 ਵਰਕਰਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਰਹਿਰਾਸ ਸੇਵਾ ਸੁਸਾਇਟੀ, ਦੀਪਕ ਬਲੱਡ ਬੈਂਕ, ਗੁਰੂ ਤੇਗ ਬਹਾਦਰ ਹਸਪਤਾਲ, ਕ੍ਰਿਸ਼ਨਾ ਹਸਪਤਾਲ, ਪ੍ਰੀਤ ਹਸਪਤਾਲ, ਮੋਗਾ ਮੈਡੀਸੀਟੀ ਅਤੇ ਦੀਪ ਹਸਪਤਾਲ ਦੇ ਮਾਹਿਰ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਕਾਫ਼ਲਿਆਂ ਦੇ ਰੂਪ ਵਿੱਚ ਆਏ ਨੋਜਵਾਨਾਂ ਦਾ ਜੋਸ਼ ਸ਼ਹੀਦ ਭਗਤ ਸਿੰਘ ਪ੍ਰਤੀ ਸੱਚੀ ਸ਼ਰਧਾ ਪ੍ਰਗਟ ਕਰ ਰਿਹਾ ਸੀ। ਬੈਂਸ ਨੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ ਅਤੇ ਉਸ ਵੱਲੋਂ ਪੰਜਾਬ ਵੱਲ ਧਿਆਨ ਦੇਣ ਦੀ ਥਾਂ ਪੰਜਾਬ ਦੇ ਆਰਥਿਕ ਸਰਮਾਏ ਦੀ ਲੁੱਟ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਵਿੱਚੋਂ ਦਿੱਤੇ ਹੋਏ ਟੈਕਸਾਂ ਦੀ ਦੁਰਵਰਤੋਂ ਕਰਦੇ ਹੋਏ ਪੂਰੇ ਦੇਸ਼ ਅੰਦਰ ਇਹ ਪੈਸਾ ਪਾਣੀ ਵਾਂਗ ਰੋੜਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਹਰ ਸਰਕਾਰੀ ਦਫ਼ਤਰ ਅੰਦਰ ਭ੍ਰਿਸ਼ਟਾਚਾਰ ਸਬੰਧੀ ਰਿਸ਼ਵਤਖੋਰੀ ਦੇ ਰੇਟ ਵਿੱਚ ਘੱਟ ਤੋਂ ਘੱਟ 10 ਗੁਣਾ ਵਾਧਾ ਹੋ ਚੁੱਕਿਆ ਹੈ ਅਤੇ ਲੋਕ ਭ੍ਰਿਸ਼ਟਾਚਾਰ ਦੀ ਚੱਕੀ ‘ਚ ਪਿੱਸ ਰਹੇ ਹਨ।
ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ, ਪ੍ਰਧਾਨ ਬਲਦੇਵ ਸਿੰਘ, ਰਣਧੀਰ ਸਿੰਘ ਸਬਿੀਆ, ਜਥੇਦਾਰ ਅਰਜਨ ਸਿੰਘ ਚੀਮਾ, ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ, ਗੁਰਪ੍ਰੀਤ ਸਿੰਘ ਖੁਰਾਣਾ, ਹਲਕਾ ਪੂਰਬੀ ਦੇ ਇੰਚਾਰਜ ਐਡਵੋਕੇਟ ਗੁਰਜੋਧ ਗਿੱਲ, ਹਰਪਾਲ ਸਿੰਘ ਕੋਹਲੀ, ਹਲਕਾ ਸੈਂਟਰਲ ਇੰਚਾਰਜ ਪਵਨਦੀਪ ਸਿੰਘ ਮਦਾਨ, ਮਨਜੀਤ ਕੌਰ ਸਰੋਏ, ਜਤਿੰਦਰਪਾਲ ਸਿੰਘ ਸਲੂਜਾ ਆਦਿ ਵੀ ਹਾਜ਼ਰ ਸਨ।

Advertisement

Advertisement
Advertisement