ਮਾਤਾ ਗੁਜਰੀ ਕਾਲਜ ਦੇ ਐੱਨਐਸਐੱਸ ਯੂਨਿਟ ਵੱਲੋਂ ਖੂਨਦਾਨ ਕੈਂਪ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 28 ਸਤੰਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਐੱਨਐੱਸਐੱਸ ਯੂਨਿਟ ਵੱਲੋਂ ਕਾਲਜ ਦੇ ਐੱਨਸੀਸੀ ਅਫ਼ਸਰ ਅਤੇ ਕੈਮਿਸਟਰੀ ਵਿਭਾਗ ਦੇ ਪ੍ਰੋਫ਼ੈਸਰ ਸਵਰਗੀ ਡਾ. ਅੰਮ੍ਰਿਤਪਾਲ ਸਿੰਘ ਦੀ ਯਾਦ ਨੂੰ ਸਮਰਪਿਤ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 92 ਦਾਨੀ ਸੱਜਣਾਂ ਨੇ ਖੂਨ ਦਾਨ ਕੀਤਾ। ਇਸ ਮੌਕੇ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਕਾਲਜ ਦੇ ਐੱਨਐੱਸਐੱਸ ਯੂਨਿਟ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਕੈਂਪ ਸਵਰਗਵਾਸੀ ਡਾ. ਅੰਮ੍ਰਿਤਪਾਲ ਸਿੰਘ, ਅਸਿਸਟੈਂਟ ਪ੍ਰੋਫ਼ਸਰ ਕੈਮਿਸਟਰੀ ਵਿਭਾਗ ਦੀ ਯਾਦ ਵਿੱਚ ਲਗਾਇਆ ਗਿਆ। ਉਨ੍ਹਾਂ ਖੂਨਦਾਨ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੋਕਾਰੋਂਪੁਰ, ਗੁਰਦੀਪ ਸਿੰਘ ਨੌਲੱਖਾ, ਕਾਲਜ ਦੇ ਐੱਨਐੱਸਐੱਸ ਅਫ਼ਸਰ ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਰਵਿੰਦਰ ਕੌਰ, ਪ੍ਰੋ. ਹਰਭਿੰਦਰ ਸਿੰਘ, ਡਾ. ਨੈਨਾ ਖੁੱਲ੍ਹਰ ਅਤੇ ਪ੍ਰੋ. ਹਰਮਨਜੋਤ ਕੌਰ ਮੌਜੂਦ ਸਨ।