ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਵੱਲੋਂ ਖ਼ੂਨਦਾਨ ਕੈਂਪ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਦਸੰਬਰ
ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਵੱਲੋਂ ਸਦਭਾਵਨਾ ਦਿਵਸ ਅਤੇ ਮਨੁੱਖੀ ਅਧਿਕਾਰ ਦਿਵਸ ਮੌਕੇ ਖ਼ੂਨਦਾਨ ਕੈਂਪ ਜ਼ਿਲ੍ਹਾ ਪਟਵਾਰ ਯੂਨੀਅਨ ਦੇ ਪ੍ਰਧਾਨ ਵਰਿੰਦਰ ਕੁਮਾਰ ਅਤੇ ਸਾਥੀਆਂ ਦੇ ਪੂਰਨ ਸਹਿਯੋਗ ਨਾਲ ਨਵੀਂ ਕਚਹਿਰੀ ਵਿੱਚ ਲਾਇਆ ਗਿਆ। ਪਟਵਾਰ ਨਾਲ ਸਬੰਧਤ ਚੌਧਰੀ ਧੀਰੇਂਦਰ ਸਿੰਘ ਚੌਹਾਨ ਅਤੇ ਪੰਡਿਤ ਰਜਿੰਦਰਪਾਲ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ ਲਾਇਆ ਗਿਆ ਜਿਸ ਦਾ ਉਦਘਾਟਨ ਡੀਸੀ ਜਤਿੰਦਰ ਜੋਰਵਾਲ ਨੇ ਕੀਤਾ। ਉਨ੍ਹਾਂ ਖੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਰਾਹੀਂ ਐਕਸੀਡੈਂਟ, ਕੈਂਸਰ, ਡਾਇਲਸਿਸ ਅਤੇ ਹਾਰਟ ਦੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ। ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਖ਼ੂਨਦਾਨ ਕੈਂਪ ਦੌਰਾਨ ਰੈਡ ਕਰਾਸ ਸੁਸਾਇਟੀ ਅਤੇ ਡੀਐਮਸੀ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਇਕੱਤਰ ਕੀਤਾ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ।