ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਵਰਸਿਟੀ ਦੇ ਖੇਤਰੀ ਕੇਂਦਰ ਵੱਲੋਂ ਖੂਨਦਾਨ ਕੈਂਪ

06:51 AM Oct 15, 2024 IST
ਕੈਂਪ ਦੌਰਾਨ ਸਰਟੀਫਿਕੇਟ ਪ੍ਰਾਪਤ ਕਰਦਾ ਹੋਇਆ ਖੂਨ ਦਾਨੀ।- ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਕਤੂਬਰ
ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅਜ਼, ਪੰਜਾਬ ਯੂਨੀਵਰਸਿਟੀ ਖੇਤਰੀ ਕੇਂਦਰ, ਲੁਧਿਆਣਾ ਦੀ ਐੱਨ ਐੱਸ ਐੱਸ ਯੂਨਿਟ ਵੱਲੋ ਸੰਸਥਾ ਮੁੱਖੀ ਡਾਇਰੈਕਟਰ ਪ੍ਰੋ. (ਡਾ.) ਅਮਨ ਅੰਮ੍ਰਿਤ ਚੀਮਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਾਇਆ ਗਿਆ। ਪ੍ਰੋਗਰਾਮ ਅਫ਼ਸਰ ਡਾ. ਪੂਜਾ ਸਿੱਕਾ ਅਤੇ ਸਟਾਫ਼ ਕੋ-ਆਰਡੀਨੇਟਰ ਐਡਵੋਕੇਟ ਸੁਨੀਲ ਮਿੱਤਲ, ਸੁਮਨਪ੍ਰੀਤ ਕੌਰ, ਸ਼ਾਲਿਨੀ ਵਰਮਾ ਅਤੇ ਦੀਪਕ ਕੁਮਾਰ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਵਿਦਿਆਰਥੀ ਕੋ-ਆਰਡੀਨੇਟਰ ਸੁਕ੍ਰਿਤ ਬੱਸੀ, ਦਿੱਵਿਆ ਜੋਤੀ, ਸੌਰਵ ਸ਼ਰਮਾ ਅਤੇ ਸਕਸ਼ਮ ਜੈਨ ਨੇ ਪ੍ਰੋਗਰਾਮ ਦਾ ਤਾਲਮੇਲ ਕਰਕੇ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰ ਕੇ 90 ਖੂਨ ਦਾਨ ਕਰਨ ਵਾਲੇ ਦਾਨੀਆਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕੀਤੀ। ਇਸ ਪ੍ਰੋਗਰਾਮ ਦਾ ਮਾਟੋ ‘ਦਾਨ ਕਰਨ ਨਾਲ ਕੋਈ ਵੀ ਗਰੀਬ ਨਹੀਂ ਹੁੰਦਾ’ ਸੀ। ਨਿਤੀਸ਼ ਫਰੂਟ ਕੰਪਨੀ, ਮੇਸੁਕ ਅਤੇ ਮਾਕਿਨੋ ਨੇ ਪ੍ਰੋਗਰਾਮ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾਇਆ। ਇਸ ਖੂਨਦਾਨ ਕੈਂਪ ਵਿੱਚ 90 ਯੂਨਿਟ ਖੂਨ ਇਕੱਤਰ ਕੀਤਾ ਗਿਆ ਜਿਸ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਨਾਨ-ਟੀਚਿੰਗ ਸਟਾਫ਼ ਨੇ ਅਹਿਮ ਯੋਗਦਾਨ ਪਾਇਆ।

Advertisement

Advertisement