ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਈ ਘਨ੍ਹੱਈਆ ਸੁਸਾਇਟੀ ਵੱਲੋਂ ਕਾਲਜ ’ਚ ਖੂਨਦਾਨ ਕੈਂਪ

07:05 AM Feb 19, 2024 IST
ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਦੀਪਕ ਚੋਪੜਾ ਤੇ ਹੋਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਫਰਵਰੀ
ਸਰਕਾਰੀ ਕਾਲਜ ਲੁਧਿਆਣਾ ਈਸਟ ਲੁਧਿਆਣਾ ਵਿੱਚ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 709ਵਾਂ ਖ਼ੂਨਦਾਨ ਕੈਂਪ ਐੱਨਐੱਸਐੱਸ ਯੂਨਿਟ ਦੇ ਸਮੁੱਚੇ ਸਟਾਫ ਦੇ ਸਹਿਯੋਗ ਨਾਲ ਲਗਾਇਆ ਗਿਆ।
ਐੱਨਐੱਸਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ ਪ੍ਰੋ. ਕੁਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਵਿੱਚ ਪਹਿਲੇ ਮਹਾਨ ਖੂਨਦਾਨ ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਅਹਿਮ ਭੂਮਿਕਾ ਨਿਭਾਈ। ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਪ੍ਰੋ. ਦੀਪਕ ਚੋਪੜਾ ਨੇ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ ਮੈਂਬਰ ਨੂੰ ਸਰਟਫਿਕੇਟ ਅਤੇ ਸਨਮਾਨ ਚਿੰਨ ਭੇਟ ਕਰ ਕੇ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਇੱਕ ਯੂਨਿਟ ਖੂਨਦਾਨ ਕਰਨ ਨਾਲ ਤਿੰਨ ਮਨੁੱਖੀ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਖ਼ੂਨਦਾਨ ਕਰਨ ਤੋਂ ਬਾਅਦ ਸਾਈਲੈਂਟ ਕਿਲਰ ਪੰਜ ਪ੍ਰਕਾਰ ਦੀਆਂ ਵੱਡੀਆਂ ਬਿਮਾਰੀਆਂ ਦੀ ਜਾਂਚ ਫਰੀ ਹੋ ਜਾਂਦੀ ਹੈ। ਜਥੇਦਾਰ ਨਿਮਾਣਾ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੋਰਾਨ 50 ਯੂਨਿਟ ਖੂਨ ਰਘੂਨਾਥ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ। ਇਹ ਇਕੱਠਾ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਪ੍ਰੋ. ਜੀਤਮੋਲ, ਪ੍ਰੋ. ਪਰਮਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਨਿਤੀਸ਼, ਪ੍ਰੋ. ਕਿਰਤਪ੍ਰੀਤ, ਪ੍ਰੋ. ਅਨੁ, ਪ੍ਰੋ. ਬਨੀਤਾ ਝਾਂਜੀ, ਕਮਲਜੀਤ ਸਿੰਘ, ਮਲਵਿੰਦਰ ਸਿੰਘ, ਚਰਨਜੀਤ ਸਿੰਘ,ਗਿਰਦੌਰ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।

Advertisement

Advertisement