For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸਿੰਘ ਸਭਾ ਵਿੱਚ ਖੂਨਦਾਨ ਕੈਂਪ

08:58 AM Mar 08, 2024 IST
ਗੁਰਦੁਆਰਾ ਸਿੰਘ ਸਭਾ ਵਿੱਚ ਖੂਨਦਾਨ ਕੈਂਪ
ਕੈਂਪ ਵਿੱਚ ਮੁੱਖ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਦਿਓਲ
Advertisement

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਸਰਵ ਸੇਵਾ ਸੰਸਥਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 50 ਤੋਂ ਵੱਧ ਲੋਕਾਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਸੰਸਥਾ ਦੀ ਪ੍ਰਧਾਨ ਸੀਮਾ ਸੂਰੀ, ਜਸਪ੍ਰੀਤ ਸਿੰਘ ਵਿੱਕੀਮਾਨ ਨੇ ਕੀਤਾ। ਹਰਮਨਜੀਤ ਸਿੰਘ ਨੇ ਕਿਹਾ ਕਿ ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਇਸ ਨਾਲ ਕਈ ਲੋਕਾਂ ਦੀਆਂ ਜਾਨਾਂ ਬਚ ਸਕਦੀਆਂ ਹਨ| ਉਨ੍ਹਾਂ ਸਰਵ ਸੇਵਾ ਸੰਸਥਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕੈਂਪ ਲਗਾਇਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement