ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਖੂਨਦਾਨ ਕੈਂਪ
11:05 AM Oct 28, 2023 IST
Advertisement
ਚੰਡੀਗੜ੍ਹ: ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਵੱਲੋਂ ਪੀਜੀਆਈ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ 65 ਯੂਨਿਟ ਤੋਂ ਵੱਧ ਖੂਨਦਾਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨੇ ਕਿਹਾ, ‘‘ਖੂਨਦਾਨ ਕਰਨ ਨਾਲ ਕਈ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।’’ ਉਨ੍ਹਾਂ ਖੂਨਦਾਨ ਕੈਂਪ ਲਗਾਉਣ ਲਈ ਐੱਨਐੱਸਐੱਸ ਯੂਨਿਟ, ਐੱਸਜੀਜੀਐੱਸ ਰੋਟਰੈਕਟ ਕਲੱਬ, ਐੱਸਜੀਜੀਐੱਸ ਮਹਿਰਾਮਤ ਲਾਈਵ ਬਲੱਡ ਡੋਨਰਜ਼ ਸੁਸਾਇਟੀ, ਐੱਨਸੀਸੀ ਆਰਮੀ ਅਤੇ ਕਾਲਜ ਦੇ ਨੇਵਲ ਵਿੰਗਾਂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। -ਟਨਸ
Advertisement
Advertisement