ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਈ ਘਨ੍ਹੱਈਆ ਦੀ ਯਾਦ ਵਿੱਚ ਖੂਨਦਾਨ ਕੈਂਪ 10 ਨੂੰ

10:37 AM Nov 07, 2024 IST
ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਗੱਲਬਾਤ ਕਰਦੇ ਹੋਏ। -ਫੋਟੋ: ਗੁਰਿੰਦਰ ਸਿੰਘ

ਲੁਧਿਆਣਾ:

Advertisement

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ, ਗੁਰੂ ਰਾਮਦਾਸ ਦੇ ਗੁਰਿਆਈ ਦਿਵਸ ਤੇ ਭਾਈ ਘਨ੍ਹੱਈਆ ਦੇ 320ਵੇਂ ਮਲ੍ਹਮ ਪੱਟੀ (ਮਾਨਸ ਸੇਵਾ) ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ 10 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ। ਭਾਈ ਘਨ੍ਹੱਈਆ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਸਿੰਘ ਸਭਾ ਲੰਗਰ ਹਾਲ ਬੇਸਮੈਂਟ ਸ਼ਹੀਦ ਬਾਬਾ ਦੀਪ ਸਿੰਘ ਚੌਕ, ਮਾਡਲ ਟਾਊਨ ਐਕਸਟੈਨਸ਼ਨ ਵਿੱਚ ਲਗਾਏ ਜਾ ਰਹੇ ਕੈਂਪ ਦੌਰਾਨ ਸਮੂਹ ਧਰਮਾਂ ਦੇ ਸੰਤ ਮਹਾਪੁਰਸ਼ ਅਤੇ ਧਾਰਮਿਕ ਆਗੂ ਉਦਘਾਟਨੀ ਸਮਾਗਮ ਵਿੱਚ ਪੁੱਜਣਗੇ। ਉਨ੍ਹਾਂ ਦੱਸਿਆ ਕਿ ਮਨੁੱਖਤਾ ਦੇ ਭਲੇ ਲਈ ਸੁਸਾਇਟੀ ਵੱਲੋਂ ਲਗਾਇਆ ਜਾ ਰਿਹਾ 761ਵਾਂ ਖੂਨਦਾਨ ਕੈਂਪ ਨੌਜਵਾਨ ਪੀੜ੍ਹੀ ਨੂੰ ਨਵੀਂ ਸੇਧ ਦੇਣ ਵਿੱਚ ਸਹਾਈ ਸਿੱਧ ਹੋਵੇਗਾ। -ਨਿੱਜੀ ਪੱਤਰ ਪ੍ਰੇਰਕ

Advertisement
Advertisement