ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਖੂਨ ਦਾਨ ਕੈਂਪ

07:54 AM Dec 13, 2023 IST

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 12 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਂਪ ਪਿੰਡ ਬੱਬੇਹਾਲੀ ਵਿੱਚ ਲਗਾਇਆ ਗਿਆ। ਕੈਂਪ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਪਿੰਡ ਦੇ ਗੁਰਦੁਆਰੇ ਵਿੱਚ ਸੁਖਮਣੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਖੂਨਦਾਨ ਕੈਂਪ ਵਿੱਚ ਕੁਲ 68 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਸੇਵਾਮੁਕਤ ਇੰਸਪੈਕਟਰ ਸਤਪਾਲ ਸਿੰਘ, ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸਤੀਸ਼ ਕੁਮਾਰ ਡਿੰਪਲ, ਸਾਬਕਾ ਕੌਂਸਲਰ ਰਘੁਬੀਰ ਸਿੰਘ, ਡਾ. ਗੁਰਿੰਦਰ ਸਿੰਘ ਮਾਹਲ, ਬਲਦੇਵ ਸਿੰਘ ਜੌੜਾ, ਕੁਲਵਿੰਦਰ ਸਿੰਘ, ਡਾ ਸੰਤੋਖ ਸਿੰਘ ਕੋਟਲੀ, ਹਰਬੰਸ ਸਿੰਘ, ਸਰਵਨ ਸਿੰਘ ਸੋਨੀ, ਸੁਰਿੰਦਰ ਭੱਟੀ, ਪਰਉਪਕਾਰ ਸਿੰਘ ਵਾੜਾ, ਮੱਖਣ ਸਿੰਘ ਸਾਧੂਚੱਕ, ਸੂਰਤ ਸਿੰਘ ਤੇ ਗੁਰਨਾਮ ਸਿੰਘ ਵੀ ਮੌਜੂਦ ਸਨ।

Advertisement

Advertisement