ਪਿੰਡ ਖੁੱਡਾ ਅਲੀਸ਼ੇਰ ਵਿੱਚ ਖੂਨਦਾਨ ਕੈਂਪ
07:49 AM Dec 03, 2024 IST
ਚੰਡੀਗੜ੍ਹ:
Advertisement
ਯੂਥ ਕਲੱਬ ਪਿੰਡ ਖੁੱਡਾ ਅਲੀਸ਼ੇਰ ਵੱਲੋਂ ਪਿੰਡ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਪ੍ਰਧਾਨ ਗੁਰਪ੍ਰੀਤ ਸਿੰਘ ਸੋਮਲ ਦੀ ਅਗਵਾਈ ਹੇਠ 25ਵਾਂ ਜਗਰੂਪ ਯਾਦਗਾਰੀ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 45 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਤੇ ਵਾਰਡ ਨੰਬਰ 1 ਤੋਂ ਕੌਂਸਲਰ ਜਸਵਿੰਦਰ ਕੌਰ ਦੇ ਪਤੀ ਜਗਪਾਲ ਸਿੰਘ ਜੱਗਾ ਨੇ ਖੂਨਦਾਨੀਆਂ ਦੀ ਸ਼ਲਾਘਾ ਕੀਤੀ। ਇਸ ਕੈਂਪ ਦੌਰਾਨ ਗੁਰਪ੍ਰੀਤ ਸਿੰਘ ਸੋਮਲ ਪ੍ਰਧਾਨ ਯੂਥ ਕਲੱਬ ਵੱਲੋਂ 37ਵੀਂ ਵਾਰ, ਭੁਪਿੰਦਰ ਸਿੰਘ ਸਾਬਕਾ ਪ੍ਰਧਾਨ ਵੱਲੋਂ 34ਵੀਂ ਵਾਰ ਖੂਨ ਦਾਨ ਕੀਤਾ ਗਿਆ। -ਟਨਸ
Advertisement
Advertisement