ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਐਂਡ ਸਿੰਧ ਬੈਂਕ ਵੱਲੋਂ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ

07:24 AM Jun 20, 2024 IST
ਪੰਜਾਬ ਐਂਡ ਸਿੰਧ ਬੈਂਕ ਵੱਲੋਂ ਸਥਾਪਨਾ ਦਿਵਸ ਮੌਕੇ ਖੂਨਦਾਨ ਕੈਂਪ

ਨਿੱਜੀ ਪੱਤਰ ਪ੍ਰੇਰਕ
ਮੋਗਾ, 19 ਜੂਨ
ਪੰਜਾਬ ਐਂਡ ਸਿੰਧ ਬੈਂਕ ਵੱਲੋਂ ਆਪਣੇ 117ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਲੀਡ ਬੈਂਕ ਵੱਲੋਂ ਆਰਸੈਟੀ ਕੇਂਦਰ, ਦੁਨੇਕੇ ਵਿੱਚ ਭਾਈ ਘਨ੍ਹੱਈਆ ਬਲੱਡ ਡੋਨਰਜ਼ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ 29ਵੀਂ ਵਾਰ ਖੁਦ ਖੂਨਦਾਨ ਕਰਕੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਬੈਂਕ ਅਧਿਕਾਰੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਧਾਈ ਦਿੱਤੀ। ਇਸ ਮੌਕੇ ਲੀਡ ਬੈਂਕ ਮੈਨੇਜਰ ਚਿਰੰਜੀਵ ਸਿੰਘ ਨੇ ਡੀਸੀ ਕੁਲਵੰਤ ਸਿੰਘ ਤੇ ਹੋਰਾਂ ਦਾ ਕੈਂਪ ਨੂੰ ਸਫ਼ਲ ਬਣਾਉਣ ਲਈ ਭਾਈ ਘਨ੍ਹੱਈਆ ਬਲੱਡ ਡੋਨਰਜ਼ ਸੁਸਾਇਟੀ ਅਤੇ ਸਮੂਹ ਖੂਨਦਾਨੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ੋਨਲ ਮੈਨੇਜਰ ਅਸ਼ੀਸ਼ ਰੰਜਨ ਸਮੇਤ ਬੈਂਕ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਸਮਾਜ ਸੇਵੀਆਂ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਨਾਮ ਸਿੰਘ ਲਵਲੀ ਨੇ 77ਵੀਂ ਵਾਰ ਜਦਕਿ ਸਰਪ੍ਰਸਤ ਮਹਿੰਦਰ ਪਾਲ ਲੂੰਬਾ ਵੱਲੋਂ 59ਵੀਂ ਵਾਰ ਖੂਨਦਾਨ ਕੀਤਾ ਗਿਆ।

Advertisement

Advertisement