ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜਨਵਰੀ
ਗੁਰਦੁਆਰਾ ਸੋਮਾਸਰ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਟਿੱਬਾ ਵਿੱਚ ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਦੀ ਪ੍ਰੇਰਣਾ ਸਦਕਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ 777ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲੱਗੇ ਖੂਨਦਾਨ ਕੈਂਪ ਦਾ ਉਦਘਾਟਨ ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲਿਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਭੜੀ ਵਾਲੇ, ਲਖਵਿੰਦਰ ਸਿੰਘ ਆਦੀਆ, ਗਿਆਨੀ ਬਲਜਿੰਦਰ ਸਿੰਘ ਸਿਰਸਾ, ਜਥੇਦਾਰ ਪਰਮਜੀਤ ਸਿੰਘ ਨੱਤ, ਜਪਿੰਦਰ ਕੌਰ ਸਿਰਸਾ, ਪਰਮਜੀਤ ਸਿੰਘ ਘਵੱਦੀ, ਜਥੇਦਾਰ ਬਲਵਿੰਦਰ ਸਿੰਘ ਭਾਊ, ਸਰਬਜੀਤ ਸਿੰਘ ਝਬਾਲ, ਸ਼ਿਵਦੀਪ ਸਿੰਘ ਸਰਪੰਚ ਟਿੱਬਾ, ਮਨਦੀਪ ਸਿੰਘ ਟਿੱਬਾ ਸਾਬਕਾ ਸਰਪੰਚ ਅਤੇ ਨਵਜੋਤ ਸਿੰਘ ਵੀ ਹਾਜ਼ਰ ਸਨ।