ਕਾਲਜ ਵਿੱਚ ਖੂਨਦਾਨ ਕੈਂਪ ਲਗਾਇਆ
05:36 AM Mar 23, 2025 IST
Advertisement
ਜਲੰਧਰ:
Advertisement
ਸ਼ਹੀਦ-ਏ ਆਜ਼ਮ ਸ਼ਹੀਦ ਭਗਤ ਸਿੰਘ ਦੇ 94ਵੇਂ ਸ਼ਹੀਦੀ ਦਿਵਸ ਮੌਕੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਪ੍ਰਿੰਸੀਪਲ ਡਾ. ਜਗਰਪ ਸਿੰਘ ਦੀ ਦੇਖਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ। ਇਸ ਮੌਕੇ ਮਹਿੰਦਰ ਗਤ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ-ਅਫਜ਼ਾਈ ਕਰਦਿਆਂ ਕਿਹਾ ਹੈ ਖੂਨਦਾਨ ਮਹਾਂ ਦਾਨ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨ ਦਾਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਇਸ ਨਾਲ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਵੀ ਮੌਜੂਦ ਸਨ। ਇਸ ਮੌਕੇ ਪਿਪਸ ਹਸਪਤਾਲ ਜਲੰਧਰ ਦੀ ਟੀਮ ਨੂੰ 84 ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਵਿਕਰਮਜੀਤ ਸਿੰਘ, ਗਗਨਦੀਪ, ਅੱਜੇ ਦੱਤਾ, ਰਾਜੀਵ ਸ਼ਰਮਾ, ਦੁਰਗੇਸ਼ ਕੁਮਾਰ ਅਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement