For the best experience, open
https://m.punjabitribuneonline.com
on your mobile browser.
Advertisement

ਧਨਾਸ ਵਿੱਚ ਖੂਨਦਾਨ ਕੈਂਪ ਲਾਇਆ

08:30 AM Aug 20, 2024 IST
ਧਨਾਸ ਵਿੱਚ ਖੂਨਦਾਨ ਕੈਂਪ ਲਾਇਆ
ਵਾਲੰਟੀਅਰਾਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਜਤਿੰਦਰ ਪਾਲ ਮਲਹੋਤਰਾ।
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

ਪਿੰਡ ਧਨਾਸ ਸਥਿਤ ਕਮਿਊਨਿਟੀ ਸੈਂਟਰ ਵਿੱਚ ਸੀਨੀਅਰ ਡਿਪਟੀ ਮੇਅਰ ਤੇ ਵਾਰਡ ਨੰਬਰ -14 ਤੋਂ ਕੌਂਸਲਰ ਕੁਲਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸਾਬਕਾ ਪ੍ਰਧਾਨ ਅਰੁਣ ਸੂਦ, ਭਾਜਪਾ ਦੇ ਮੀਤ ਪ੍ਰਧਾਨ ਰਾਮਵੀਰ ਭੱਟੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਕੈਂਪ ਵਿੱਚ 101 ਵਾਲੰਟੀਅਰਾਂ ਨੇ ਖੂਨਦਾਨ ਕੀਤਾ। ਅਰੁਣ ਸੂਦ ਨੇ 87ਵੀਂ ਵਾਰ ਖੂਨਦਾਨ ਕੀਤਾ। ਇਸ ਮੌਕੇ ਸਾਬਕਾ ਮੇਅਰ ਅਨੂਪ ਗੁਪਤਾ, ਸਾਬਕਾ ਸੀਨੀਅਰ ਡਿਪਟੀ ਮੇਅਰ ਜਗਤਾਰ ਸਿੰਘ ਜੱਗਾ, ਹਰਜੀਤ ਸਿੰਘ, ਕੌਂਸਲਰ ਸਤਿੰਦਰ ਸਿੰਘ ਸਿੱਧੂ, ਉਮੇਸ਼ ਘਈ, ਦੀਪਕ ਉਨਿਆਲ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
×