ਰਾਜਿੰਦਰਾ ਹਸਪਤਾਲ ਵਿੱਚ ਖੂਨਦਾਨੀ ਦਿਵਸ ਮਨਾਇਆ
05:35 PM Jun 23, 2023 IST
ਦੇਵੀਗੜ੍ਹ: ਵਿਸ਼ਵ ਖੂਨਦਾਨੀ ਦਿਵਸ ਦੇ ਸਬੰਧ ਵਿੱਚ ਅੱਜ ਇਮਿਊਨੋਹੀਮੈਟੋਲੋਜੀ ਅਤੇ ਬਲੱਡ ਟ੍ਰਾਂਸਫਿਊਜ਼ਨ (ਬਲੱਡ ਸੈਂਟਰ), ਸਰਕਾਰੀ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ ਪਟਿਆਲਾ ਵੱਲੋਂ ਖੂਨਦਾਨੀਆਂ ਦੇ ਜਜ਼ਬੇ ਨੂੰ ਸਲਾਮ ਕਹਿਣ ਲਈ ਇੱਕ ਹਿਊਮਨ ਬਲੱਡ ਡਰੌਪ (ਮਨੁੱਖੀ ਖੂਨ ਦੀ ਬੂੰਦ) ਨੂੰ ਰਚਨਾਤਮਕ ਰੂਪ ਵਿੱਚ ਪੇਸ਼ ਕੀਤਾ। ਡਾਇਰੈਕਟਰ ਪ੍ਰਿੰਸੀਪਲ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਡਾ ਰਾਜਨ ਸਿੰਗਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦਾ ਮਨੋਰਥ ਆਮ ਲੋਕਾਂ ਵਿੱਚ ਖੂਨ ਦਾਨ ਦੀ ਅਹਿਮੀਅਤ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਨਿਰੋਲ ਸੇਵਾ ਭਾਵਨਾ ਨਾਲ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਦੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੱਲ ਵਿਸ਼ਵ ਖੂਨਦਾਨੀ ਦਿਵਸ ਦੇ ਮੌਕੇ ‘ਤੇ ਰਜਿੰਦਰਾ ਹਸਪਤਾਲ ਵਿੱਚੋਂ ਸਵੇਰੇ 6 ਵਜੇ ਜਾਗਰੂਕਤਾ ਵਾਕਾਥਨ ਦਾ ਆਯੋਜਨ ਕੀਤਾ ਜਾਵੇਗਾ।-ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement