ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਖੂਨੀ ਝੜਪ, ਹਸਪਤਾਲ ਵਿੱਚ ਕੀਤੀ ਵੀ ਤੋੜ-ਭੰਨ
01:23 PM Apr 12, 2025 IST
ਹਰਜੀਤ ਸਿੰਘ
ਡੇਰਾਬੱਸੀ, 12 ਅਪਰੈਲ
Advertisement
ਇੱਥੋਂ ਦੇ ਪਿੰਡ ਮਕੰਦਪੁਰ ਵਿਚ ਬੀਤੀ ਦੇਰ ਰਾਤ ਦੋ ਗੁੱਟਾਂ ਵਿਚਕਾਰ ਖੂਨੀ ਝੜਪ ਹੋ ਗਈ। ਇਸ ਦੌਰਾਨ ਦੋਹਾਂ ਧਿਰਾਂ ਦੇ ਛੇ ਤੋਂ ਵੱਧ ਨੌਜਵਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਮਕੰਦਪੁਰ ਵਿਚ ਮਾਈਨਿੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਦੋ ਧੜਿਆਂ ਵਿਚ ਹੋਈ ਬਹਿਸ ਝਗੜੇ ਵਿੱਚ ਤਬਦੀਲ ਹੋ ਗਈ। ਇਸ ਦੌਰਾਨ ਇਕ ਧੜੇ ਦੇ ਹੱਕ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਪੁੱਤਰ ਉਦੈਵੀਰ ਸਿੰਘ ਢਿੱਲੋਂ ਪਿੰਡ ਪਹੁੰਚੇ ਅਤੇ ਸੱਤਾਧਾਰੀ ਪਾਰਟੀ ਨਾਲ ਸਬੰਧਤ ਧੜੇ ਤੇ ਨਾਜਾਇਜ਼ ਮਾਈਨਿੰਗ ਕਰਨ ਦਾ ਦੋਸ਼ ਲਾਇਆ।
ਇਸ ਦੌਰਾਨ ਦੋਹਾਂ ਗੁੱਟਾਂ ਵਿਚਕਾਰ ਝਗੜਾ ਹੋ ਗਿਆ ਗਿਆ, ਜਿਸ ਕਾਰਨ ਚਾਰ ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਦੇਰ ਰਾਤ ਮੁੜ ਤੋਂ ਦੋਹੇ ਧਿਰ ਆਪਸ ਝਗੜ ਪਏ। ਮਾਮਲੇ ਨੂੰ ਲੈ ਕੇ ਡੇਰਾਬੱਸੀ ਵਿਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਹੜਤਾਲ ਕਰਦਿਆਂ ਓਪੀਡੀ ਬੰਦ ਕਰ ਦਿੱਤੀ ਹੈ ਅਤੇ ਸਿਰਫ ਐਮਰਜੰਸੀ ਸੇਵਾਵਾਂ ਚੱਲ ਰਹੀਆਂ। ਡੀਐਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਜ਼ਖਮੀਆਂ ਦੇ ਬਿਆਨ ਦਰਜ ਕਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement