ਹਲਕਾ ਅਜਨਾਲਾ ਵਿੱਚ ‘ਆਪ’ ਨੂੰ ਝਟਕਾ
ਪੱਤਰ ਪ੍ਰੇਰਕ
ਚੇਤਨਪੁਰਾ, 28 ਮਾਰਚ
ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਝਟਕਾ ਲੱਗਿਆ ਜਦੋਂ ਪਿੰਡ ਘੁੱਕੇਵਾਲੀ ਦੇ 2 ਸਾਬਕਾ ਸਰਪੰਚ ਗੁਰਵਿੰਦਰ ਸਿੰਘ ਗੋਸ਼ਾ ਤੇ ਸਾਬਕਾ ਸਰਪੰਚ ਬਲਦੇਵ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ‘ਆਪ’ ਨੂੰ ਛੱਡ ਸਾਥੀਆਂ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀਂ ਉਮੀਦਵਾਰ ਅਨਿਲ ਜੋਸ਼ੀ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਨੂੰ ਜੋਸ਼ੀ ਤੇ ਸਮਰਾ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਗੋਸ਼ਾ ਤੋਂ ਇਲਾਵਾ ਸਾਬਕਾ ਸਰਪੰਚ ਬਲਦੇਵ ਸਿੰਘ, ਵਕੀਲ ਪ੍ਰਿੰਸ, ਮੈਂਬਰ ਪੰਚਾਇਤ ਬਲਕਾਰ ਸਿੰਘ, ਹਰਭੇਜ ਸਿੰਘ, ਜਸਵਿੰਦਰ ਸਿੰਘ, ਜਗੀਰ ਸਿੰਘ, ਮੋਹਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜੱਸਾ ਸਿੰਘ, ਨਿੰਦਰ ਸਿੰਘ, ਤਰਲੋਕ ਸਿੰਘ ਫੌਜੀ, ਜਸਵਿੰਦਰ ਸਿੰਘ ਜੱਸੀ, ਸਰਦੂਲ ਸਿੰਘ ਫੌਜੀ, ਰਾਜੂ, ਬਿੱਟੂ, ਮੁਖਵਿੰਦਰ ਸਿੰਘ ਮੁੱਖਾ ਤੇ ਪ੍ਰਦੁਮਣ ਸਿੰਘ ਆਦਿ ਸ਼ਾਮਲ ਸਨ।