For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿੱਚ ਭਾਜਪਾ ਨੂੰ ਝਟਕਾ

02:15 PM Jul 01, 2024 IST
ਜਲੰਧਰ ਵਿੱਚ ਭਾਜਪਾ ਨੂੰ ਝਟਕਾ
ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੂੰ ‘ਆਪ’ ਵਿੱਚ ਸ਼ਾਮਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਪਾਲ ਸਿੰਘ ਨੌਲੀ

Advertisement

ਜਲੰਧਰ,1 ਜੁਲਾਈ

ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ ਅਤੇ ਪੱਛਮੀ ਹਲਕੇ ਵਿੱਚ ਭਾਟੀਆ ਦਾ ਵੱਡਾ ਵੋਟ ਬੈਂਕ ਸੀ। ਅਜਿਹੇ ਵਿੱਚ ਚੋਣਾਂ ਤੋਂ 10 ਦਿਨ ਪਹਿਲਾਂ ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕਮਲਜੀਤ ਸਿੰਘ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ। ਅਜਿਹੇ ਵਿੱਚ ਰਿੰਕੂ ਦੇ ਪੱਛਮੀ ਹਲਕੇ ’ਚ ਕਾਫੀ ਵੋਟਾਂ ਪਈਆਂ ਹਨ। ਉਹ ਕਾਂਗਰਸ ਤੋਂ ਮਹਿਜ਼ 1500 ਵੋਟਾਂ ਨਾਲ ਪਿੱਛੇ ਰਹੇ ਸਨ।

Advertisement
Author Image

Advertisement
Advertisement
×