ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀ ਗੋਬਿੰਦਗੜ੍ਹ ਵਿੱਚ ਬਣਨਗੇ ਬੀਐੱਮਡਬਲਿਊ ਦੇ ਪਾਰਟਸ

08:59 AM Sep 20, 2024 IST
ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਦਾ ਹੋਇਆ ਕੰਪਨੀ ਦਾ ਵਫ਼ਦ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਸਤੰਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਵਧਾਉਣ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸੇ ਸਦਕਾ ਲਗਜ਼ਰੀ ਕਾਰ ਕੰਪਨੀ ਬੀਐੱਮਡਬਲਿਊ ਨੇ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਆਪਣੇ ਪਾਰਟਸ ਬਨਾਉਣ ਲਈ ਪਲਾਂਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਪਲਾਂਟ ਦਾ ਨੀਂਹ ਪੱਥਰ ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖਿਆ ਜਾਵੇਗਾ। ਅੱਜ ਮਾਡਰਨ ਆਟੋਮੋਟਿਵਜ਼ ਲਿਮਟਿਡ ਕੰਪਨੀ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਵਫ਼ਦ ਨੇ ਪਲਾਂਟ ਦਾ ਅਗਲੇ ਮਹੀਨੇ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਨੂੰ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸੱਦਾ ਪ੍ਰਵਾਨ ਕਰਦਿਆਂ ਕੰਪਨੀ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀਐੱਮਡਬਲਿਊ ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।
ਕੰਪਨੀ ਦੇ ਵਫ਼ਦ ਨੇ ਕਿਹਾ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ, ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀਐੱਮਡਬਲਿਊ ਏਜੀ ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਬੀਐੱਮਡਬਲਿਊ ਦੇ ਪਾਰਟਸ ਹੁਣ ਸੂਬੇ ਵਿੱਚ ਤਿਆਰ ਕੀਤੇ ਜਾਣਗੇ

Advertisement

Advertisement