ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੰਗਾ ਵਿੱਚ ਕਿਸ਼ਤੀ ਪਲਟੀ, ਛੇ ਲਾਪਤਾ

07:44 AM Jun 17, 2024 IST
ਗੰਗਾ ਵਿੱਚ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਵਿਰਲਾਪ ਕਰਦੇ ਹੋਏ। -ਫੋਟੋ: ਪੀਟੀਆਈ

ਪਟਨਾ, 16 ਜੂਨ
ਬਿਹਾਰ ਦੇ ਪਟਨਾ ਜ਼ਿਲ੍ਹੇ ਦੀ ਬਾੜ੍ਹ ਸਬ-ਡਿਵੀਜ਼ਨ ਵਿੱਚ ਗੰਗਾ ਨਦੀ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਛੇ ਲੋਕ ਲਾਪਤਾ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਾੜ੍ਹ ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਸ਼ੁੱਭਮ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਇਹ ਹਾਦਸਾ ਸਵੇਰੇ ਲਗਪਗ 9.15 ਵਜੇ ਉਮਾਨਾਥ ਗੰਗਾ ਘਾਟ ਨੇੜੇ 17 ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਦੇ ਨਦੀ ਵਿੱਚ ਪਲਟ ਜਾਣ ਕਾਰਨ ਵਾਪਰਿਆ। ਹੁਣ ਤੱਕ 11 ਲੋਕਾਂ ਨੂੰ ਬਚਾਅ ਲਿਆ ਗਿਆ ਹੈ। ਉਨ੍ਹਾਂ ਵਿੱਚੋਂ ਕੁੱਝ ਲੋਕ ਤੈਰ ਕੇ ਕਿਨਾਰੇ ’ਤੇ ਪਹੁੰਚ ਗਏ, ਜਦਕਿ ਛੇ ਹਾਲੇ ਵੀ ਲਾਪਤਾ ਹਨ।’’
ਐੱਸਡੀਐੱਮ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਪੁਲੀਸ ਕਰਮਚਾਰੀ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਪਤਾ ਲੋਕਾਂ ਦੀ ਭਾਲ ਲਈ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲਾਪਤਾ ਛੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਐੱਸਡੀਐੱਮ ਨੇ ਕਿਹਾ, ‘‘ਅਸੀਂ ਸੂਬੇ ਦੇ ਆਫ਼ਤ ਬਚਾਅ ਬਲ ਦੇ ਕਰਮਚਾਰੀਆਂ ਦੀ ਵੀ ਮਦਦ ਲੈ ਰਹੇ ਹਾਂ। ਅਸੀਂ ਲਾਪਤਾ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।’’ -ਪੀਟੀਆਈ

Advertisement

Advertisement