ਜਨਤਾ ਨਗਰ ਵਿੱਚੋਂ ਮਿਲੀ ਲਾਸ਼
07:14 AM Aug 22, 2023 IST
ਪੱਤਰ ਪ੍ਰੇਰਕ
ਬਠਿੰਡਾ, 21 ਅਗਸਤ
ਇੱਥੇ ਅੱਜ ਸਵੇਰੇ 6 ਵਜੇ ਸਥਾਨਕ ਜਨਤਾ ਨਗਰ ਗਲੀ ਨੰਬਰ 7 ਦੇ ਡਿਸਪੋਜਲ ਨੇੜੇ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਮਿਲਣ ਦੀ ਖ਼ਬਰ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਮੌਕੇ ’ਤੇ ਪਹੁੰਚ ਗਈ। ਇਸ ਮੌਕੇ ਸਹਾਰਾ ਟੀਮ ਵੱਲੋਂ ਸ਼ੱਕੀ ਹਾਲਤ ਵਿੱਚ ਮ੍ਰਿਤਕ ਨੌਜਵਾਨ ਦੀ ਸੂਚਨਾ ਤੁਰੰਤ ਪੁਲੀਸ ਕੰਟਰੋਲ ਰੂਮ ਬਠਿੰਡਾ ਨੂੰ ਦਿੱਤੀ ਗਈ। ਥੋੜ੍ਹੇ ਚਿਰ ਮਗਰੋਂ ਪੁਲੀਸ ਘਟਨਾ ਸਥਾਨ ’ਤੇ ਪਹੁੰਚ ਗਈ। ਮੌਕੇ ’ਤੇ ਪਹੁੰਚ ਪੁਲੀਸ ਮੁਲਾਜ਼ਮਾਂ ਨੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਸੰਜੇ ਪੁੱਤਰ ਪ੍ਰਕਾਸ਼ ਸਿੰਘ ਵਾਸੀ ਸੰਜੇ ਨਗਰ ਗਲੀ ਨੰਬਰ 4 ਵਜੋਂ ਹੋਈ ਹੈ। ਥਾਣਾ ਕੈਨਾਲ ਦੀ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।
Advertisement
Advertisement