ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੋਬਿੰਦਗੜ੍ਹ ਪੁਲ ’ਤੇ ਲਾਸ਼ ਮਿਲੀ

10:34 AM Jul 04, 2023 IST

ਪੱਤਰ ਪ੍ਰੇਰਕ
ਅਬੋਹਰ, 3 ਜੁਲਾਈ
ਇਥੋਂ ਦੇ ਗੋਬਿੰਦਗੜ੍ਹ ਪੁਲ ’ਤੇ ਕੱਲ੍ਹ ਦੇਰ ਰਾਤ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਜਿਸ ਨੂੰ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰ ਸੋਨੂੰ ਗਰੋਵਰ ਨੇ ਪੁਲੀਸ ਦੀ ਮਦਦ ਨਾਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਇਹ ਪਤਾ ਲੱਗਾ ਹੈ ਕਿ ਇਸ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸਆਈ ਜਸਵਿੰਦਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪੁਲੀਸ ਨੇ ਜਾਂਚ ਵਿੱਚ ਪਾਇਆ ਕਿ ਮ੍ਰਿਤਕ ਦੀ ਉਮਰ ਕਰੀਬ 40 ਸਾਲ ਹੈ। ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ ਜਿਸ ਤੋਂ ਲੱਗਦਾ ਹੈ ਕਿ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਹੈ। ਪੁਲੀਸ ਨੇ ਸ਼ਨਾਖਤ ਅਤੇ ਪੋਸਟਮਾਰਟਮ ਲਈ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Tags :
ਗੋਬਿੰਦਗੜ੍ਹਮਿਲੀ
Advertisement