ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਤਲੁਜ ਦਰਿਆ ਵਿੱਚ ਡੁੱਬੇ ਮਨਰੇਗਾ ਵਰਕਰ ਦੀ ਲਾਸ਼ ਨਹੀਂ ਮਿਲੀ

10:22 AM Jun 17, 2024 IST

ਸ਼ਾਹਕੋਟ: ਸਤਲੁਜ ਦਰਿਆ ਵਿਚ ਡੁੱਬੇ ਮਨਰੇਗਾ ਨੌਜਵਾਨ ਦੀ ਲਾਸ਼ ਅੱਜ ਵੀ ਨਹੀ ਮਿਲੀ। ਦੱਸਣਯੋਗ ਹੈ ਕਿ ਬੀਤੇ ਦਿਨ ਬਲਾਕ ਸਿੱਧਵਾਂ ਬੇਟ ਦੇ ਪਿੰਡ ਅੱਕੋਵਾਲ ਦਾ ਮਨਰੇਗਾ ਵਰਕਰ ਨੌਜਵਾਨ ਗੁਰਪ੍ਰੀਤ ਸਿੰਘ ਉਸ ਸਮੇਂ ਦਰਿਆ ਵਿੱਚ ਡੁੱਬ ਗਿਆ ਸੀ, ਜਦੋਂ ਉਹ ਦੁਪਹਿਰ ਦਾ ਖਾਣਾ ਖਾਣ ਲਈ ਜਾ ਰਿਹਾ ਸੀ। ਪ੍ਰਸ਼ਾਸਨ ਵੱਲੋਂ ਸ਼ਨਿਚਰਵਾਰ ਸਾਰਾ ਦਿਨ ਨੌਜਵਾਨ ਨੂੰ ਲੱਭਣ ਲਈ ਕੋਈ ਯਤਨ ਨਾ ਕਰਨ ਕਰ ਕੇ ਲੋਕ ਖੁਦ ਹੀ ਨੌਜਵਾਨ ਦੀ ਭਾਲ ਕਰਦੇ ਰਹੇ,ਜੋ ਮਿਲ ਨਾ ਸਕਿਆ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਮੰਡ ਨੇ ਪ੍ਰਸ਼ਾਸਨ ਵੱਲੋਂ ਨੌਜਵਾਨ ਦੀ ਲਾਸ਼ ਨੂੰ ਲੱਭਣ ਲਈ ਸਮੇਂ ਸਿਰ ਕਾਰਵਾਈ ਨਾ ਕਰਨ ਦੀ ਨਿਖੇਧੀ ਕੀਤੀ ਹੈ। ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਵਿਜੇ ਬਾਠ ਅਤੇ ਕਸ਼ਮੀਰ ਮੰਡਿਆਲਾ ਨੇ ਮੰਗ ਕੀਤੀ ਕਿ ਨੌਜਵਾਨ ਦੀ ਲਾਸ਼ ਲੱਭਣ ਲਈ ਕੀਤੇ ਜਾ ਰਹੇ ਯਤਨਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਮ੍ਰਿਤਕ ਦੇ ਵਾਰਿਸਾਂ ਦੀ ਢੁੱਕਵੀਂ ਆਰਥਿਕ ਸਹਾਇਤਾ ਕੀਤੀ ਜਾਵੇ। -ਪੱਤਰ ਪ੍ਰੇਰਕ

Advertisement

Advertisement