ਖੇਤਾਂ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ
05:25 AM Jun 06, 2025 IST
ਪੱਤਰ ਪ੍ਰੇਰਕ
ਪਠਾਨਕੋਟ, 5 ਜੂਨ
ਥਾਣਾ ਨੰਗਲਭੂਰ ਦੇ ਪਿੰਡ ਤਲਵਾੜਾ ਜੱਟਾਂ ਦੇ ਖੇਤਾਂ ਵਿੱਚ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਣ ’ਤੇ ਪੁਲੀਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ। ਹਾਲੇ ਤੱਕ ਪੁਲੀਸ ਨੂੰ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਨੌਜਵਾਨ ਕੋਲ ਇੱਕ ਸਰਿੰਜ ਵੀ ਪਈ ਦੇਖੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਦਾ ਹੋਣਾ ਲੱਗ ਰਿਹਾ ਹੈ। ਹਾਲਾਂਕਿ ਪੋਸਟਮਾਰਟਮ ਰਿਪੋਰਟ ਦੇ ਬਾਅਦ ਹੀ ਪਤਾ ਲੱਗ ਸਕੇਗਾ ਕਿ ਨੌਜਵਾਨ ਦੀ ਮੌਤ ਦਾ ਕਾਰਨ ਕੀ ਸੀ।
Advertisement
Advertisement