ਬਾਡੀ ਬਿਲਡਰ ਤੇ ਪਹਿਲਵਾਨ ‘ਆਪ’ ਵਿੱਚ ਸ਼ਾਮਲ
08:49 AM Dec 27, 2024 IST
ਨਵੀਂ ਦਿੱਲੀ, 26 ਦਸੰਬਰ
ਅੱਜ ਇੱਥੇ ਅਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਹਿਲਵਾਨਾਂ ਅਤੇ ਬਾਡੀ ਬਿਲਡਰਾਂ ਸਣੇ ਕਈ ਖਿਡਾਰੀ ਪਾਰਟੀ ਵਿੱਚ ਸ਼ਾਮਲ ਹੋਏ। ਕੇਜਰੀਵਾਲ ਨੇ ਖੇਡ ਅਤੇ ਫਿਟਨੈਸ ਨਾਲ ਜੁੜੇ ਤਿਲਕਰਾਜ, ਰੋਹਿਤ ਦਲਾਲ ਅਤੇ ਅਕਸ਼ੈ ਦਿਲਵਾਰੀ ਦਾ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਸਵਾਗਤ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਰੀਬ 70-80 ਬਾਡੀ ਬਿਲਡਰ ਅਤੇ ਪਹਿਲਵਾਨ ‘ਆਪ’ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਕੇਵਲ ਪਾਰਟੀ ਮਜ਼ਬੂਤ ਹੋਵੇਗੀ ਸਗੋਂ ਸਿਹਤ ਅਤੇ ਤੰਦਰੁਸਤੀ ਨਾਲ ਜੁੜੇ ਮੁੱਦਿਆਂ ’ਤੇ ਵੀ ਕੰਮ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਸ਼ਖ਼ਸੀਅਤਾਂ ਅਤੇ ਜਿਮ ਮਾਲਕ ਤੇ ਖਿਡਾਰੀ ‘ਆਪ’ ਵਿੱਚ ਸ਼ਾਮਲ ਹੋਣਗੇ। -ਪੀਟੀਆਈ
Advertisement
Advertisement