ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੋਹਲੀਆ ਨੇ ਯੂਐੱਸਏ ਦੀ ਟੀਮ ਨੂੰ ਹਰਾ ਕੇ ਕਬੱਡੀ ਕੱਪ ਜਿੱਤਿਆ

06:59 AM Oct 04, 2024 IST
ਖੇਡ ਮੇਲੇ ਦੌਰਾਨ ਕਬੱਡੀ ਖਿਡਾਰੀਆਂ ਨਾਲ ਜੋਧ ਸਿੰਘ ਸਮਰਾ, ਖੇਡ ਸਕੱਤਰ ਤੇਜਿੰਦਰ ਸਿੰਘ ਪੱਡਾ, ਮੈਨੇਜਰ ਜਗਜੀਤ ਸਿੰਘ ਵਰਨਾਲੀ ਅਤੇ ਹੋਰ ਸ਼ਖਸੀਅਤਾਂ। ਫੋਟੋ: ਮਿੰਟੂ

ਪੱਤਰ ਪ੍ਰੇਰਕ
ਚੇਤਨਪੁਰਾ, 3 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਾਲਾਨਾ ਦੋ ਰੋਜ਼ਾ ਪੇਂਡੂ ਖੇਡ ਮੇਲਾ ਕਰਵਾਇਆ ਗਿਆ। ਖੇਡ ਮੇਲੇ ਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਛੋਆ ਵੱਲੋਂ ਕੀਤਾ ਗਿਆ। ਇਸ ਮੌਕੇ ਹੋਏ ਫਾਈਨਲ ਮੁਕਾਬਲਿਆਂ ਵਿੱਚ ਓਪਨ ਕਬੱਡੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਕਬੱਡੀ ਕਲੱਬ ਬੋਹਲੀਆਂ ਦੀ ਟੀਮ ਪਹਿਲੇ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਕਬੱਡੀ ਕਲੱਬ ਯੂ.ਐਸ.ਏ. ਦੀ ਟੀਮ ਦੂਸਰੇ ਸਥਾਨ ’ਤੇ ਰਹੀ, ਕਬੱਡੀ 65 ਕਿਲੋ ਵਰਗ ਵਿੱਚ ਸੋਹਣੀ ਪਹਿਲਵਾਨ ਕਲੱਬ ਵਿਛੋਆ ਦੀ ਟੀਮ ਪਹਿਲੇ ਅਤੇ ਸਰਾਏ ਕਬੱਡੀ ਕਲੱਬ ਦੀ ਟੀਮ ਦੂਸਰੇ ਸਥਾਨ ’ਤੇ ਰਹੀ , ਦੌੜ 800 ਮੀਟਰ ਵਿੱਚ ਹੁਸੈਨ ਸਿੰਘ ਅਤੇ ਦੌੜ 400 ਮੀਟਰ ਵਿੱਚ ਸੁਖਪ੍ਰੀਤ ਕੌਰ ਨੇ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਦੇ ਖੇਡ ਸਕੱਤਰ ਤਜਿੰਦਰ ਸਿੰਘ ਪੱਡਾ, ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਮੈਨੇਜਰ ਜਗਜੀਤ ਸਿੰਘ ਵਰਨਾਲੀ, ਅਕਾਲੀ ਆਗੂ ਬ੍ਰਹਮ ਸਿੰਘ ਝੰਡੇਰ ਨੇ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

Advertisement

Advertisement