Bomb Blast: ਚੰਡੀਗੜ੍ਹ ਦੇ ਕਲੱਬ ਬਾਹਰ ਧਮਾਕੇ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ
ਚੰਡੀਗੜ੍ਹ, 26 ਨਵੰਬਰ
Chandigarh: ਚੰਡੀਗੜ੍ਹ ਦੇ ਸੈਕਟਰ-26 ’ਚ ਪੰਜਾਬੀ ਸੰਗੀਤ ਦਾ ਰੈਪਰ ਬਾਦਸ਼ਾਹ ਦੇ ਇਕ ਕਲੱਬ ਸਣੇ ਦੋ ਕਲੱਬਾਂ ਦੇ ਬਾਹਰ ਧਮਾਕਾ ਹੋਇਆ ਹੈ। ਇਸ ਧਮਾਕੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਲਈ ਹੈ। ਗੋਲਡੀ ਬਰਾੜ (Goldy Brar) ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਧਮਾਕਿਆਂ ਦਾ ਕਾਰਨ ਕਲੱਬ ਮਾਲਕਾਂ ਵੱਲੋਂ ਉਨ੍ਹਾਂ ਨੂੰ ਪ੍ਰੋਟੈਕਸ਼ਨ ਮਨੀ ਨਾ ਦੇਣਾ ਹੈ। ਉਸ ਨੇ ਲਿਖਿਆ ਕਿ ਕਲੱਬ ਮਾਲਕਾਂ ਨੂੰ ਪੈਸਿਆਂ ਲਈ ਕਈ ਫੋਨ ਕੀਤੇ ਗਏ ਸਨ, ਪਰ ਉਨ੍ਹਾਂ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਕੰਨਾਂ ਵਿਚ ਇਹ ਆਵਾਜ਼ ਪਹੁੰਚਾਉਣ ਲਈ ਧਮਾਕੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ 3.15 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਚੰਡੀਗੜ੍ਹ ਦੇ ਸੈਕਟਰ-26 ਸਥਿਤ ਕਲੱਬ ਸੇਵਿਲੇ ਅਤੇ ਇੱਕ ਹੋਰ ਕਲੱਬ ਡੀ’ਓਰਾ ਦੇ ਬਾਹਰ ਧਮਾਕਾ ਕੀਤਾ। ਇਸ ਤੋਂ ਬਾਅਦ ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਤੇ ਹੋਰ ਜਾਂਚ ਟੀਮਾਂ ਨੇ ਘਟਨਾ ਦੀ ਜਾਂਚ ਕੀਤੀ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਸੈਕਟਰ-10 ਸਥਿਤ ਕੋਠੀ ’ਤੇ ਵੀ ਗਰਨੇਡ ਨਾਲ ਹਮਲਾ ਕੀਤਾ ਗਿਆ ਸੀ।