ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿਹਾੜ ਜੇਲ੍ਹ ’ਚ ਬੰਬ ਦੀ ਧਮਕੀ

06:36 AM May 15, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ):

Advertisement

ਦਿੱਲੀ ਦੀ ਤਿਹਾੜ ਜੇਲ੍ਹ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ। ਇਸ ਤੋਂ ਪਹਿਲਾਂ ਬੀਤੀ ਰਾਤ ਦਿੱਲੀ ਦੇ ਸੱਤ ਅਹਿਮ ਹਸਪਤਾਲਾਂ ਨੂੰ ਉਡਾਉਣ ਦੀ ਵੀ ਧਮਕੀ ਮਿਲੀ ਸੀ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਈਮੇਲ ਇਸ ਮਹੀਨੇ ਦੇ ਸ਼ੁਰੂ ਵਿੱਚ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੂੰ ਮਿਲੀ ਧਮਕੀ ਵਾਂਗ ਸੀ। ਈਮੇਲ ਮਿਲਣ ਮਗਰੋਂ ਪ੍ਰਸ਼ਾਸਨ ਨੇ ਜੇਲ੍ਹ ਅੰਦਰ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਪਰ ਇਸ ਦੌਰਾਨ ਕੁੱਝ ਵੀ ਸ਼ੱਕੀ ਬਰਾਮਦ ਨਹੀਂ ਹੋਇਆ। ਤਿਹਾੜ ਜੇਲ੍ਹ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਸੁਕੇਸ਼ ਚੰਦਰਸ਼ੇਖਰ ਅਤੇ ਬੀਆਰਐੱਸ ਆਗੂ ਕੇ. ਕਵਿਤਾ ਸਣੇ ਹੋਰ ਸਿਆਸੀ ਆਗੂ ਬੰਦ ਹਨ। ਦਿੱਲੀ ਫਾਇਰ ਸਰਵਿਸ ਵਿਭਾਗ ਨੇ ਦੱਸਿਆ ਕਿ ਬੀਤੀ ਰਾਤ ਦਿੱਲੀ ਦੇ ਕਈ ਇਲਾਕਿਆਂ ’ਚ ਬੰਬ ਵਾਲੀਆਂ ਈਮੇਲਾਂ ਮਿਲੀਆਂ ਸਨ।

Advertisement
Advertisement
Advertisement