ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

8 ਹਸਪਤਾਲਾਂ ਤੇ 3 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

07:08 PM May 12, 2024 IST

ਨਵੀਂ ਦਿੱਲੀ, 12 ਮਈ
ਦਿੱਲੀ ਫਾਇਰ ਸਰਵਿਸਿਜ਼ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ-ਐਨਸੀਆਰ ਦੇ 150 ਤੋਂ ਵੱਧ ਸਕੂਲਾਂ ਵਿੱਚ ਬੰਬ ਦੀ ਧਮਕੀ ਤੋਂ ਲਗਪਗ 11 ਦਿਨਾਂ ਬਾਅਦ ਸ਼ਹਿਰ ਦੇ ਸੱਤ ਹਸਪਤਾਲਾਂ ਅਤੇ ਆਈਜੀਆਈ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਮਿਲੀ ਹੈ। ਦਿੱਲੀ ਫਾਇਰ ਸਰਵਿਸਿਜ਼ (ਡੀਐਫਐਸ) ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ  ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-3, ਬੁਰਾੜੀ ਹਸਪਤਾਲ, ਸੰਜੇ ਗਾਂਧੀ ਹਸਪਤਾਲ, ਗੁਰੂ ਤੇਗ ਬਹਾਦਰ ਹਸਪਤਾਲ, ਬਾਰਾ ਹਿੰਦੂ ਰਾਓ ਹਸਪਤਾਲ, ਜਨਕਪੁਰੀ ਸੁਪਰ ਸਪੈਸ਼ਲਿਟੀ ਹਸਪਤਾਲ, ਦੀਨ ਦਿਆਲ ਉਪਾਧਿਆਏ ਅਤੇ ਦਾਬਰੀ ਦੇ ਦਾਦਾ ਦੇਵ ਹਸਪਤਾਲ ਅਤੇ ਅਰੁਨਾ ਆਸਫ਼ ਅਲੀ ਸਰਕਾਰੀ ਹਸਪਤਾਲ ਸਿਵਿਲ ਲਾਈਨਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

Advertisement

ਇਸ ਤੋਂ ਇਲਾਵਾ ਜੈਪੁਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਅਹਿਮਦਾਬਾਦ ਦੇ ਸਰਦਾਰ ਵੱਲਭ ਭਾਈ ਪਟੇਲ ਇੰਟਰਨੈਸ਼ਨਲ ਏਅਰਪੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀਆਂ ਵੀ ਈਮੇਲ ਜ਼ਰੀਏ ਮਿਲੀਆਂ ਹਨ।

Advertisement
Advertisement
Advertisement