ਮਾਤਾ ਗੁਜਰੀ ਕਾਲਜ ਵਿੱਚ ਬੁੱਕ ਐਕਸਚੇਂਜ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 29 ਸਤੰਬਰ
ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਬੁੱਕ ਐਕਸਚੇਂਜ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਮੁੱਖ ਉਦੇਸ਼ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣਾ ਹੈ। ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਆਪਣੀਆ ਪੁਰਾਣੀਆਂ ਕਿਤਾਬਾਂ ਲੋੜਵੰਦ ਵਿਦਿਆਰਥੀਆਂ ਨੂੰ ਭੇਟ ਕੀਤੀਆਂ। ਇਸ ਮੌਕੇ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ, ਸ੍ਰੀ ਮਨਮੋਹਨ ਸਿੰਘ ਮੋਕਾਰੋਂਪੁਰ, ਗੁਰਦੀਪ ਸਿੰਘ ਨੌਲੱਖਾ, ਕਮਰਸ ਵਿਭਾਗ ਦੇ ਡਾ. ਰਸ਼ਪਾਲਜੀਤ ਕੌਰ, ਪ੍ਰੋ. ਗਗਨਦੀਪ ਸਿੰਘ ਅਤੇ ਪ੍ਰੋ. ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।